Friday, March 27, 2026

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦਾ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵਨਿਊ ਦਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਲਾਘਾਯੋਗ ਪ੍ਰਾਪਤੀਆਂ ਕਰਕੇ ਕਾਲਜ, ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ।ਬੀ.ਐਡ, ਐਮ.ਐਡ 3 ਸਾਲਾ ਇੰਟਰਗ੍ਰੇਟਿਡ ਕੋਰਸ ਸਮੈਸਟਰ ਪਹਿਲਾ ਦੀ ਵਿਦਿਆਰਥਣ ਰਾਖੀ ਰਾਏਜ਼ਾਦਾ ਨੇ 83.80 ਪ੍ਰਤੀਸ਼ਤ ਨਾਲ ਯੂਨੀਵਰਸਿਟੀ ’ਚ ਪਹਿਲਾ ਸਥਾਨ ਅਤੇ ਏਕਮ ਕੌਰ ਨੇ 83.33 ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।
                   ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਦੱਸਿਆ ਕਿ ਇਸੇ ਤਰ੍ਹਾਂ ਐਮ.ਐਡ ਕੋਰਸ ’ਚ ਕ੍ਰਿਤਿਕਾ ਅਰੋੜਾ ਨੇ 84.4 ਫ਼ੀਸਦੀ ਅੰਕਾਂ ਨਾਲ ਪਹਿਲਾ ਅਤੇ ਮੁਸਕਾਨ ਨੇ 82.95 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …