ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਅਕਾਲ ਪੁਰਖ ਕੀ ਫੌਜ ਵਲੋਂ ਸਿੱਖ ਵਾਤਾਵਰਨ ਦਿਵਸ ਮਨਾਉਂਦਿਆਂ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਬੂਟੇ
ਰੱਖਣ ਦੀ ਮੁਹਿੰਮ ਆਰੰਭੀ ਗਈ।ਜਿਸ ਤਹਿਤ ਸੰਸਥਾ ਦੇ ਮੈਂਬਰ ਐਡਵੋਕੇਟ ਜਸਵਿੰਦਰ ਸਿੰਘ, ਕੁਲਜੀਤ ਸਿੰਘ ਸਿੰਘ ਬ੍ਰਦਰਜ਼, ਹਰਜੀਤ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ ਜੌੜਾ, ਹਰਪ੍ਰੀਤ ਸਿੰਘ ਲੰਗਰ ਹਾਲ, ਉਂਕਾਰ ਸਿੰਘ ਗੋਪੀ, ਬਖਸ਼ੀਸ਼ ਸਿੰਘ, ਮਨਪ੍ਰੀਤ ਸਿੰਘ, ਇੰਦਰਪਾਲ ਸਿੰਘ, ਗੁਰਵਿੰਦਰ ਸਿੰਘ ਵਾਲੀਆਂ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਸਾਹਿਬਜੋਤ ਸਿੰਘ, ਰਜਿੰਦਰ ਸਿੰਘ ਆਦਿ ਨੇ ਅਰਦਾਸ ਕਰਕੇ ਇਸ ਸੇਵਾ ਵਿਚ ਹਿੱਸਾ ਪਾਇਆ।ਜਿਸ ਦੇ ਚੱਲਦਿਆਂ ਆਉਣ ਵਾਲੇ ਸਮੇਂ ਵਿਚ ਸ੍ਰੀ ਦਰਬਾਰ ਸਾਹਿਬ ਦਾ ਚੌਗਿਰਦਾ ਸਵੱਛ ਅਤੇ ਪ੍ਰਦੂਸ਼ਣ ਰਹਿਤ ਬਣੇਗਾ।
ਜਸਵਿੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਸਿੱਖ ਵਾਤਾਵਰਣ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ 1000 ਗਮਲੇ ਰੱਖੇ ਜਾਣਗੇ।ਅੱਜ ਹੋਟਲ ਅੰਮ੍ਰਿਤਸਰ ਰੈਜ਼ੀਡੇਂਸੀ ਸਰਾਂ ਵਾਲੀ ਸਾਈਡ ਦੀ ਛੱਤ ‘ਤੇ ਗਮਲੇ ਰੱਖੇ ਗਏ ਹਨ।ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਹਰੇਕ ਪਰਿਵਾਰ ਇੱਕ ਗਮਲੇ ਦੀ ਸੇਵਾ ਜਰੂਰ ਕਰੇ।
ਐਡਵੋਕੇਟ ਨੇ ਛੱਤ ਉਪਰ ਗਮਲੇ ਰੱਖਣ ਲਈ ਦਰਬਾਰ ਸਾਹਿਬ ਦੇ ਆਲੇ ਦੁਆਲੇ ਵਪਾਰਕ ਅਦਾਰਿਆਂ ਅਤੇ ਘਰਾਂ ਵਿੱਚ ਰਹਿਣ ਵਾਲਿਆਂ ਨੂੰ ਬੇਨਤੀ ਕੀਤੀ ਕਿ ਉਹ ਇਸ ਕਾਰਜ਼ ਲਈ ਉਨਾਂ ਨਾਲ ਸੰਪਰਕ ਕਰਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media