ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ
ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਕੀ ਨਿਰਦੇਸ਼ ਦਿੱਤੇ।ਉਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਅਧਿਆਤਮਿਕ ਕੇਂਦਰ ਹਨ ਅਤੇ ਇਸ ਪਾਵਨ ਅਸਥਾਨ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆਂ ਭਰ ਦੀਆਂ ਸੰਗਤਾਂ ਨਤਮਸਤਕ ਹੋ ਕੇ ਸ਼ਰਧਾ ਅਰਪਨ ਕਰਦੀਆਂ ਹਨ।ਇਸ ਲਈ ਮਨੁੱਖਤਾ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਅੰਦਰ ਸੇਵਾ ਨਿਭਾਉਣ ਵਾਲੇ ਅਧਿਕਾਰੀਆਂ ਦੀ ਜਿੰਮੇਵਾਰੀ ਹੋਰਨਾਂ ਨਾਲੋਂ ਜ਼ਿਆਦਾ ਹੈ।ਐਡਵੋਕੇਟ ਧਾਮੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਿਸੇ ਵੀ ਤਰ੍ਹਾਂ ਦੀ ਪ੍ਰਬੰਧਾਂ ਵਿਚ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।
ਇਸ ਮੌਕੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਹਰਪ੍ਰੀਤ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਜਗਤਾਰ ਸਿੰਘ, ਗੁਰਾ ਸਿੰਘ, ਦਰਸ਼ਨ ਸਿੰਘ, ਨਿਸ਼ਾਨ ਸਿੰਘ, ਬਲਦੇਵ ਸਿੰਘ ਖੈਰਾਬਾਦ, ਜਸਪਾਲ ਸਿੰਘ ਢੱਡੇ, ਨਿਸ਼ਾਨ ਸਿੰਘ, ਇੰਚਾਰਜ਼ ਸ਼ਾਹਬਾਜ਼ ਸਿੰਘ ਆਦਿ ਹਾਜ਼ਰ ਸਨ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media