ਅੰਮ੍ਰਿਤਸਰ, 22 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਕੈਂਪਸ ’ਚ ਸ: ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ‘ਵਿਗਿਆਨ ਅਤੇ ਤਕਨਾਲੋਜੀ’ ਵਿਸ਼ੇ ਸਬੰਧਿਤ ‘ਰਾਸ਼ਟਰੀ ਵਿਗਿਆਨ ਦਿਵਸ-2022’ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ’ਚ ਨੈਸ਼ਨਲ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ (ਐਨ.ਸੀ.ਐਸ.ਟੀ.ਸੀ) ਅਤੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ (ਡੀ.ਐਸ.ਟੀ), ਜੀ.ਓ.ਆਈ ਨੇ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹੋਏ ਸਮਰਥਨ ਦਿੰਦਿਆਂ ਵਿਦਿਆਰਥੀਆਂ ਨੂੰ ਵਿਗਿਆਨ ਨਾਲ ਜੋੜਣ ਦਾ ਉਪਰਾਲਾ ਕੀਤਾ।
ਪੀ.ਏ.ਯੂ ਲੁਧਿਆਣਾ ਦੇ ਜੁਆਲੋਜੀ ਵਿਭਾਗ ਤੋਂ ਪ੍ਰੋ. (ਡਾ.) ਸਵਰਨਦੀਪ ਸਿੰਘ ਹੁੰਦਲ ਨੇ ਵਿੱਦਿਅਕ ਲੈਕਚਰ ਦੌਰਾਨ ਵਿਦਿਆਰਥੀਆਂ ’ਚ ਵਿਗਿਆਨਕ ਯੋਗਤਾ ਪੈਦਾ ਕਰਨ ’ਚ ਸਾਇੰਸ ਦੀ ਭੂਮਿਕਾ ਬਾਰੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਰੋਜ਼ਮਰ੍ਹਾ ਜੀਵਨ ’ਚ ਵਿਗਿਆਨ ਦੀ ਮਹੱਤਤਾ ਅਤੇ ਵਿਕਾਸ ’ਚ ਇਸ ਦੀ ਮਹੱਤਤਾ ਬਾਰੇ ਆਪਣਾ ਗਿਆਨ ਸਟਾਫ਼ ਤੇ ਵਿਦਿਆਰਥੀਆਂ ਨਾਲ ਸਾਂਝਾ ਕੀਤਾ।
ਕੁਇਜ਼ ਮੁਕਾਬਲੇ ’ਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ 6 ਟੀਮਾਂ ਨੇ ਭਾਗ ਲਿਆ।ਇਸ ਤੋਂ ਇਲਾਵਾ ਇਕ ‘ਕੈਮੀਕਲ ਮੈਜ਼ਿਕ ਸ਼ੋਅ’ ਵੀ ਆਯੋਜਿਤ ਕੀਤਾ ਗਿਆ ਜਿਸ ’ਚ ਵਿਦਿਆਰਥੀਆਂ ਵਲੋਂ ਰਸਾਇਣਾਂ ਦੇ ਸਬੰਧ ’ਚ ਵੱਖ-ਵੱਖ ਦਿਲਚਸਪ ਪ੍ਰਯੋਗਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।
ਪ੍ਰਿੰਸੀਪਲ ਡਾ: ਮਹਿਲ ਸਿੰਘ ਨੇ ਕਾਲਜ ’ਚ ਇਸ ਤਰ੍ਹਾਂ ਦੇ ਸਮਾਗਮ ਕਰਵਾਉਣ ਲਈ ਫੈਕਲਟੀ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਲੋਕਾਂ ’ਚ ਵਿਗਿਆਨਕ ਸੋਚ ਪੈਦਾ ਕਰਨ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।ਡਾ. ਹਰਵਿੰਦਰ ਕੌਰ, ਡੀਨ ਸਾਇੰਸਿਜ਼ ਅਤੇ ਡਾ: ਤਮਿੰਦਰ ਸਿੰਘ ਡੀਨ ਅਕਾਦਮਿਕ ਨੇ ਪੰਜਾਬ ਦੀ ਮੌਜ਼ੂਦਾ ਸਥਿਤੀ ’ਚ ਵਿਗਿਆਨ ਅਤੇ ਤਕਨਾਲੋਜੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ।ਸਮਾਗਮ ਦੇ ਪ੍ਰਬੰਧਕੀ ਸਕੱਤਰ ਡਾ. ਜ਼ੋਰਾਵਰ ਸਿੰਘ ਨੇ ਸਮਾਜ ’ਚ ਵਿਗਿਆਨਕ ਰੁਚੀ ਪੈਦਾ ਕਰਨ ’ਚ ਵਿਦਿਆਰਥੀਆਂ ਦੀ ਭੂਮਿਕਾ ’ਤੇ ਜ਼ੋਰ ਦਿੱਤਾ।
ਇਸ ਪ੍ਰੋਗਰਾਮ ਮੌਕੇ ਡਾ: ਕਿਰਨਦੀਪ ਕੌਰ, ਡਾ. ਜਸਜੀਤ ਕੌਰ ਰੰਧਾਵਾ, ਡਾ. ਰਣਧੀਰ ਸਿੰਘ, ਡਾ. ਰਜਿੰਦਰਪਾਲ ਕੌਰ, ਡਾ. ਕਮਲਜੀਤ ਕੌਰ, ਡਾ. ਇਕਬਾਲ ਸਿੰਘ, ਡਾ. ਮੁਕੇਸ਼ ਕੁਮਾਰ, ਡਾ. ਜਸਵਿੰਦਰ ਸਿੰਘ, ਡਾ. ਸੰਜੀਤ, ਅੰਮ੍ਰਿਤ ਕੌਰ, ਪ੍ਰੋ. ਗੁਰਸ਼ਰਨ ਕੌਰ ਤੋਂ ਇਲਾਵਾ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …