Thursday, November 21, 2024

ਓਪਨ ਬੁੱਕ ਲੇਖ ਲਿਖਣ ਪ੍ਰਤਿਯੋਗਿਤਾ ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਛਾਗ਼ਾ ਦਿਵਿਜਾ ਦਾ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 23 ਮਾਰਚ (ਜਗਦੀਪ ਸਿੰਘ)- ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪੰਜਵੀਂ ਕਲਾਸ ਦੀ ਛਾਗ਼ਾ ਦਿਵਿਜਾ ਨੇ ਅੰਤਰਰਾਸ਼ਟਰੀ ਪੱਧਰ ‘ਤੇ ਆਯੋਜਿਤ ਓਪਨ ਬੁੱਕ ਲੇਖ ਲਿਖਣ ਪ੍ਰਤਿਯੋਗਿਤਾ ‘ਚ ਆਪਣੀ ਬਿਹਤਰੀਨ ਪ੍ਰਤਿਭਾ ਕਾ ਪ੍ਰਦਰਸ਼ਨ ਕਰਦੇ ਹੋਏ ਮੈਰਿਟ ‘ਚ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਹੈ ਕਿ ਇਸ ਆਨਲਾਈਨ ਪ੍ਰਤੀਯੋਗਿਤਾ ਦਾ ਆਯੋਜਨ ਭਾਰਤ ਸਰਕਾਰ ਕੇ ਵਿਦੇਸ਼ ਮੰਤਰਾਲੇ ਵਲੋਂ ‘ਆਜਾਦੀ ਦਾ ਅਮਰੁਤ ਮਹਾਉਤਸਵ’ ਤਹਿਤ ਕਰਵਾਇਆ ਗਿਆ।ਜਿਸ ਵਿੱਚ ਪੂਰੇ ਭਾਰਤ ਅਤੇ ਹੋਰਨਾਂ ਦੇਸ਼ਾਂ ਤੋਂ 34 ਸਕੂਲਾਂ ਨੇ ਭਾਗ ਲਿਆ।ਉਨਾਂ ਵਲੋਂ ਕੀਤੀ ਗਈ ਚੋਣ ਵਿਚੋਂ ਤਿਆਰ ਕੀਤੀ ਗਈ ਲਿਸਟ ਵਿਚੋਂ 10 ਬਿਹਤਰੀਨ ਵਿਦਿਆਰਥੀਆਂ ਨੁੰ ਮੈਰਿਟ ਸੂਚੀ ‘ਚ ਸ਼ਾਮਲ ਕੀਤਾ ਗਿਆ।ਇਹਨਾਂ ਸਭ ਜੇਤੂ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਵਲੋਂ ਪ੍ਰਮਾਣ ਪਤੱਰ ਤੇ ਕਿਤਾਬਾਂ ਦਾ ਇੱਕ ਸੈਟ ਇਨਾਮ ਵਜੋਂ ਦਿੱਤਾ ਗਿਆ।ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਪੰਜਵੀਂ ਕਲਾਸ ‘ਚ ਪੜ੍ਹਦੀ ਛਾਗ਼ਾ ਦਿਵਿਜਾ ਵੀ ਇੰਨਾਂ 10 ਪ੍ਰਤਿਭਾਵਾਨ ਵਿਦਿਆਰਥੀਆਂ ਦੀ ਸੂਚੀ ਵਿੱਚ ਚੁਣੀ ਗਈ।
                 ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਛਾਗ਼ਾ ਨੂੰ ਇਸ ਉਪਲੱਬਧੀ ਦੀ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਨਾਮਨਾਵਾਂ ਦਿੱਤੀਆਂ।ਸਕੂਲ ਕਮੇਟੀ ਚੇਅਰਮੈਨ ਡਾ. ਵੀ.ਪੀ ਲਖਨਪਾਲ, ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਅਤੇ ਮੈਨੇਜਰ ਡਾ. ਰਾਜੇਸ਼ ਕੁਮਾਰ ਨੇ ਵੀ ਛਾਗ਼ਾ ਨੂੰ ਸ਼ਾਨਦਾਰ ਸਫਲਤਾ ਲਈ ਮੁਬਾਰਕਬਾਦ ਦਿੱਤੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …