Saturday, December 28, 2024

ਗੁਰਬਾਣੀ ਨਾਲ ਛੇੜ-ਛਾੜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਮਾਣਿਕਤਾ ‘ਤੇ ਹਮਲਾ – ਜਥੇਦਾਰ ਗਿ. ਹਰਪ੍ਰੀਤ ਸਿੰਘ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਸਿੱਖ ਬੁੱਕ ਕਲੱਬ ਪਬਲਿਸ਼ਰ ਦੇ ਮਾਲਕ ਥਮਿੰਦਰ ਸਿੰਘ ਅਨੰਦ ਵੱਲੋਂ ਅਮਰੀਕਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਗਿਆ ਤੋਂ ਬਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਛਾਪਣ ਦੀ ਸੂਚਨਾ ਮਿਲਣ ‘ਤੇ ਇਸ ਦਾ ਤੁਰੰਤ ਨੋਟਿਸ ਲਿਆ ਹੈ।ਉਨਾਂ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਵਲੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਗੁਰਬਾਣੀ ਨਾਲ ਛੇੜ-ਛਾੜ ਕਰਨ ਞਜਾਂ ਲਗਾਂ-ਮਾਤਰਾਵਾਂ ਲਗਾਉਣ ਦਾ ਕੋਈ ਅਧਿਕਾਰ ਨਹੀਂ ਹੈ।ਥਮਿੰਦਰ ਸਿੰਘ ਅਨੰਦ ਵੱਲੋਂ ਇੱਕ  ਸੋਚੀ ਸਮਝੀ ਸਾਜਿਸ਼ ਅਧੀਨ ਇਹ ਕਾਰਾ ਕੀਤਾ ਗਿਆ ਹੈ।ਉਨਕਿਹਾ ਕਿ ਥਮਿੰਦਰ ਸਿੰਘ ਨੇ ਕੁੱਝ ਸਾਲ ਪਹਿਲਾਂ ਵੀ ਚੀਨ ਤੋਂ ਪਾਵਨ ਸਰੂਪ ਛਪਵਾ ਕੇ ਅਮਰੀਕਾ ਵਿੱਚ ਭੇਜਣ ਦਾ ਯਤਨ ਕੀਤਾ ਸੀ, ਜਿਸ ਦੀ ਸੂਚਨਾ ਮਿਲਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਖਿਲਾਫ ਧਾਰਾ 295 ਏ ਅਧੀਨ ਐਫ.ਆਈ.ਆਰ ਨੰਬਰ 228 ਮਿਤੀ 28-11-2014 ਨੂੰ ਥਾਣਾ ਈ-ਡਵੀਜ਼ਨ ਸ੍ਰੀ ਅੰਮ੍ਰਿਤਸਰ ਵਿਖੇ ਪਰਚਾ ਦਰਜ਼ ਕਰਵਾਇਆ ਸੀ।ਥਮਿੰਦਰ ਸਿੰਘ ਨੇ ਇਸ ਪਰਚੇ ਦੇ ਖਿਲਾਫ ਚੰਡੀਗੜ੍ਹ ਹਾਈਕੋਰਟ ਵਿਖੇ ਰਿੱਟ ਨੰਬਰ ਸੀ.ਆਰ.ਐਮ 5834/2015 ਪਾਈ ਸੀ।ਜਿਸ ਦੀ ਪੈਰਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ।ਮਿਤੀ 28-03-2022 ਨੂੰ ਇਹ ਕੇਸ ਬਹਿਸ ‘ਤੇ ਲੱਗਾ ਹੋਇਆ ਹੈ।ਹੁਣ ਇਸੇ ਥਮਿੰਦਰ ਸਿੰਘ ਨੇ ਦੁਬਾਰਾ ਗੁਰਬਾਣੀ ਨਾਲ ਛੇੜ-ਛਾੜ ਕਰਕੇ ਬਿੰਦੀਆਂ ਲਗਾ ਕੇ ਨਿਰਾਦਰ ਕੀਤਾ ਹੈ।ਇਸ ਸਬੰਧੀ ਸਿੰਘ ਸਾਹਿਬ ਨੇ ਸਾਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਮੁੱਚੀਆਂ ਸਿੱਖ ਸੰਪ੍ਰਦਾਵਾਂ / ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਪਬਲਿਸ਼ਰ ਦੇ ਖਿਲਾਫ ਵੱਡੇ ਪੱਧਰ ‘ਤੇ ਮੁਹਿੰਮ ਆਰੰਭੀ ਜਾਵੇ ਤਾਂ ਜੋ ਉਸ ਦੀਆਂ ਕਾਰਵਾਈਆਂ ਨੂੰ ਰੋਕਿਆ ਜਾ ਸਕੇ।ਜਥੇਦਾਰ ਵਲੋਂ ਇਸ ਮਸਲੇ ‘ਤੇ ਸਿੱਖ ਵਿਦਵਾਨਾਂ ਦੀ ਇੱਕ ਕਮੇਟੀ ਗਠਿਤ ਕੀਤੀ ਹੈ ਜੋ ਕਿ ਇੱਕ ਹਫਤੇ ਦੇ ਅੰਦਰ-ਅੰਦਰ ਇਸ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ।
                 ਉਨਾਂ ਇਹ ਵੀ ਕਿਹਾ ਕਿ ਕੁੱਝ ਸਮਾਂ ਪਹਿਲਾਂ ਅਮਰੀਕਾ ਦੇ ਓਅੰਕਾਰ ਸਿੰਘ ਨਾਮ ਦੇ ਵਿਅਕਤੀ ਵੱਲੋਂ ਲਿਪੀ-ਅੰਤਰਣ ਦੇ ਅਧੀਨ ਗੁਰਬਾਣੀ ਨਾਲ ਛੇੜ-ਛਾੜ ਦਾ ਕੰਮ ਆਰੰਭਣ ਦੀ ਸੂਚਨਾ ਮਿਲੀ ਸੀ, ਜਿਸ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੋਕ ਵੀ ਲਗਾਈ ਗਈ ਸੀ, ਪ੍ਰੰਤੂ ਹੁਣ ਇਹ ਵੀ ਪਤਾ ਲੱਗਾ ਹੈ ਕਿ ਓਅੰਕਾਰ ਸਿੰਘ ਨੇ ਆਪਣਾ ਕਾਰਜ਼ ਅਜੇ ਵੀ ਬੰਦ ਨਹੀਂ ਕੀਤਾ।

Check Also

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲੇ ਕਰਵਾਏ

ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ)- ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਕੁਰਬਾਨੀ ਨੂੰ …