ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਪਿ੍ਰੰਸੀਪਲ ਡਾ: ਅਮਰਪਾਲੀ ਦੀ ਅਗਵਾਈ
‘ਚ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ‘ਤੇ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੌਰਾਨ ਦੇਸ਼ ਦੀ ਅਜ਼ਾਦੀ ਲਈ ਸੰੰਘਰਸ਼ ਕਰਨ ਅਤੇ ਸ਼ਹੀਦ ਹੋਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਪ੍ਰਿੰਸੀਪਲ ਡਾ: ਅਮਰਪਾਲੀ ਨੇ ਵਿਦਿਆਰਥਣਾਂ ਨੂੰ ਦੇਸ਼ ਦੀ ਅਜ਼ਾਦੀ ਲਈ ਘਾਲਣਾ ਘਾਲਣ ਵਾਲੇ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਸ਼ਹੀਦ ਭਗਤ ਸਿੰਘ ਦੇ ਆਖਰੀ ਪੱਤਰ ਬਾਰੇ ਵੀ ਜਾਣੂ ਕਰਵਾਇਆ।ਇਹ ਪੱਤਰ ਸ਼ਹੀਦ ਭਗਤ ਸਿੰਘ ਨੇ ਜੇਲ ਵਿੱਚੋਂ ਆਪਣੀ ਫਾਂਸੀ ਤੋਂ ਇੱਕ ਦਿਨ ਪਹਿਲਾਂ ਲਿਖਿਆ ਸੀ।
ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥਣਾਂ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media