Thursday, March 12, 2026

ਕਿਸੇ ਵੀ ਦਫਤਰ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਭ੍ਰਿਸ਼ਟਾਚਾਰ – ਹਰਭਜਨ ਸਿੰਘ

ਸ੍ਰੀ ਦਰਬਾਰ ਸਾਹਿਬ ਅਤੇ ਭਗਵਾਨ ਵਾਲਮੀਕ ਤੀਰਥ ਵਿਖੇ ਪਹੁੰਚ ਕੇ ਲਿਆ ਅਸ਼ੀਰਵਾਦ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਬਿਜਲੀ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਆਪਣੇ ਜਿਲ੍ਹੇ ਵਿੱਚ ਪੁੱਜੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਵਿੱਚ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਦਫਤਰ ਵਿਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ।ਉਨਾਂ ਕਿਹਾ ਕਿ ਕੱਲ ਸਰਦਾਰ ਭਗਤ ਸਿੰਘ ਹੁਰਾਂ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਪੰਜਾਬ ਨੇ ਇਸ ਕੋਹੜ ਨੂੰ ਖਤਮ ਕਰਨ ਦੀ ਰਸਮੀ ਸ਼ੁਰੂਆਤ ਵੱਟਸਐਪ ਨੰਬਰ ਜਾਰੀ ਕਰਕੇ ਕਰ ਦਿੱਤੀ ਹੈ।ਜਿਸ ਨੂੰ ਅੰਜ਼ਾਮ ਤੱਕ ਪਹੁੰਚਾਉਣਾ ਤੁਹਾਡਾ ਸਾਰਿਆਂ ਦਾ ਫਰਜ਼ ਹੈ। ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰਾਂ ਦੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਫੋਨ ਨੰਬਰ 9501200200 ‘ਤੇ ਦੇਣ, ਤਾਂ ਜੋ ਰਾਜ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕੀਤਾ ਜਾ ਸਕੇ।
ਹਰਭਜਨ ਸਿੰਘ ਨੇ ਕਿਹਾ ਕਿ ਉਹ ਖ਼ੁਦ ਸਰਕਾਰੀ ਵਿਭਾਗ ਵਿੱਚ ਸੇਵਾ ਕਰਦੇ ਹਨ।ਜਿਸ ਕਾਰਨ ਸਭ ਦੀਆਂ ਲੋੋੜਾਂ ਤੇ ਸਮੱਸਿਆਵਾਂ ਦਾ ਵੀ ਪਤਾ ਹੈ।ਕਿਸੇ ‘ਤੇ ਕੋਈ ਦਬਾਅ ਨਹੀਂ ਰਹੇਗਾ ਅਤੇ ਕਾਨੂੰਨ ਅਨੁਸਾਰ ਕੰਮ ਕਰਨ ਦੀ ਅਜ਼ਾਦੀ ਰਹੇਗੀ।ਉਨਾਂ ਕਿਹਾ ਕਿ ਜਿਸ ਤਰਾਂ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੱਡਾ ਫਤਵਾ ਦਿੱਤਾ ਹੈ, ਉਸ ਨਾਲ ਲੋਕਾਂ ਦੀਆਂ ਆਸਾਂ ਵੀ ਬਹੁਤ ਵੱਧ ਗਈਆਂ ਹਨ, ਜੋ ਕਿ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਬਿਨਾਂ ਪੂਰੀਆਂ ਨਹੀਂ ਹੋ ਸਕਦੀਆਂ। ਉਨਾਂ ਕਿਹਾ ਕਿ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਸਰਕਾਰੀ ਦਫਤਰਾਂ ਵਿਚ ਲੋਕਾਂ ਦੀ ਖੱਜਲ-ਖੁਆਰੀ ਨਾ ਹੋਵੇ, ਲੋਕਾਂ ਦੇ ਬੈਠਣ ਤੇ ਪੀਣ ਲਈ ਪਾਣੀ ਆਦਿ ਦੇ ਪ੍ਰਬੰਧ ਹੋਣ।ਉਨਾਂ ਖੁਰਾਕ ਸਪਲਾਈ ਵਿਭਾਗ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਰਿਆਇਤੀ ਮੁੱਲ ‘ਤੇ ਵੰਡੀ ਜਾ ਰਹੀ ਕਣਕ ਕਿਸੇ ਪੰਚ-ਸਰਪੰਚ ਦੇ ਘਰ ਕਰਨ ਦੀ ਥਾਂ ਸਰਕਾਰੀ ਦਫਤਰ ਜਾਂ ਹੋਰ ਕਿਸੇ ਸਾਂਝੇ ਥਾਂ ਤੋਂ ਤਕਸੀਮ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਕਣਕ ਦੀ ਮਿਕਦਾਰ ਹਰ ਪਰਿਵਾਰ ਨੂੰ ਉਸ ਦੇ ਕੋਟੇ ਅਨੁਸਾਰ ਮਿਲਣੀ ਚਾਹੀਦੀ ਹੈ, ਨਾ ਕਿ ਡੀਪੂ ਹੋਲਡਰ ਦੀ ਮਰਜ਼ੀ ਨਾਲ।
                  ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੂੰ ਭਰੋਸਾ ਦਿਵਾਇਆ ਕਿ ਜਿਲ੍ਹੇ ਦੇ ਸਾਰੇ ਕਰਮਚਾਰੀ ਸਰਕਾਰ ਦੇ ਆਸ਼ੇ ਅਨੁਸਾਰ ਹਰ ਟੀਚੇ ਦੀ ਪ੍ਰਾਪਤੀ ਲਈ ਯਤਨਸ਼ੀਲ ਰਹਿਣਗੇ।ਜਿੱਥੇ ਚੰਗੇ ਕਰਮਚਾਰੀਆਂ ਦਾ ਸਨਮਾਨ ਹੋਵੇਗਾੇ, ਉਥੇ ਭ੍ਰਿਸ਼ਟ ਕਰਮਚਾਰੀਆਂ ਨੂੰ ਸਜ਼ਾ ਵੀ ਦਿਵਾਈ ਜਾਵੇਗੀ।ਜਿਲ੍ਹਾ ਪ੍ਰਸ਼ਾਸਨ ਵੱਲੋੋੋਂ ਕੈਬਨਿਟ ਮੰਤਰੀ ਹਰਭਜਨ ਨੂੰ ‘ਜੀ ਆਇਆਂ’ ਕਿਹਾ ਗਿਆ।ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨਾਂ ਨੂੰ ਪਹਿਲੀ ਵਾਰ ਬਤੌਰ ਕੈਬਨਿਟ ਮੰਤਰੀ ਜਿਲ੍ਹੇ ਵਿੱਚ ਆਉਣ ‘ਤੇ ਸਲਾਮੀ ਦਿੱਤੀ।
                     ਇਸ ਮੌਕੇ ਕਮਿਸ਼ਨਰ ਪੁਲਿਸ ਡਾ. ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਨਿਗਮ ਸੰਦੀਪ ਰਿਸ਼ੀ, ਜਿਲ੍ਹਾ ਪੁਲਿਸ ਮੁੱਖੀ ਦੀਪਕ ਹਿਲੋਰੀ, ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸੰਜੀਵ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਆਰ.ਟੀ.ਏ ਅਰਸ਼ਦੀਪ ਸਿੰਘ, ਹਰਵੰਤ ਸਿੰਘ ਉਮਰਾਂਨੰਗਲ, ਐਸ.ਡੀ.ਐਮ ਅਤੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਉਪਰੰਤ ਹਰਭਜਨ ਸਿੰਘ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਭਗਵਾਨ ਵਾਲਮੀਕ ਤੀਰਥ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …