ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਭਾਰਤ ਵਿਕਾਸ ਪ੍ਰੀਸ਼ਦ ਪੰਜਾਬ ਦੀ ਮੀਟਿੰਗ ਪਟਿਆਲਾ ਵਿਖੇ ਹੋਈ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਜਿਲ੍ਹਿਆਂ ਵਿਚੋਂ
ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁੱਦੇਦਾਰਾਂ ਨੇ ਸ਼ਿਰਕਤ ਕੀਤੀ।ਜਿਸ ਦੌਰਾਨ ਗੋਪਾਲ ਸ਼ਰਮਾ ਦੇ ਕੰਮਾਂ ਨੂੰ ਦੇਖਦੇ ਹੋਏ ਉਨਾਂ ਨੂੰ ਸਾਲ 2022-23 ਭਾਰਤ ਵਿਕਾਸ ਪ੍ਰੀਸ਼ਦ ਦਾ ਪੰਜਾਬ ਪ੍ਰਧਾਨ ਨਿਯੁੱਕਤ ਕੀਤਾ ਗਿਆ।ਉਨਾਂ ਤੋਂ ਇਲਾਵਾ ਡੀ.ਪੀ.ਐਸ ਛਾਬੜਾ ਜਰਨਲ ਸਕੱਤਰ, ਨਵਦੀਪ ਗੁਪਤਾ ਫਾਇਨਾਂਸ ਸਕੱਤਰ ਪੰਜਾਬ ਚੁਣੇ ਗਏ।ਗੋਪਾਲ ਸ਼ਰਮਾ ਵਲੋਂ ਵੱਡੇ ਪੱਧਰ ‘ਤੇ ਸੁਨਾਮ ਨੇਤਰ ਬੈਂਕ ਸੰਮਤੀ, ਲਾਇਨਜ਼ ਕਲੱਬ ਅਤੇ ਸ਼ਹਿਰ ਦੀਆਂ ਕਈ ਹੋਰ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵਿੱਚ ਪਹਿਲ ਦੇ ਆਧਾਰ ‘ਤੇ ਆਪਣੀਆਂ ਸੇਵਾਵਾਂ ਨਿਭਾਈਆਂ ਜਾਂਦੀਆਂ ਹਨ।ਉਨ੍ਹਾਂ ਦੇ ਪਰਿਵਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਰਾਜਨੀਤਕ ਪਾਰਟੀਆਂ ਅਤੇ ਬ੍ਰਾਹਮਣ ਸਭਾ ਦੇ ਨਾਲ ਜੁੜ ਕੇ ਬ੍ਰਾਹਮਣ ਭਾਈਚਾਰੇ ਲਈ ਸੇਵਾ ਨਿਭਾਈ ਜਾ ਰਹੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media