Tuesday, May 26, 2026

ਗੁਰਦੁਆਰਾ ਬਾਰ੍ਹਾ ਮਾਹ ਸਾਹਿਬ ਤੇ ਸਰਾਂ ਦੀ ਕਾਰ ਸੇਵਾ ਸ਼ੁਰੂ

ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਅਰਾ ਬਾਰ੍ਹਾ ਮਾਹ ਸਾਹਿਬ ਦੀ ਕਾਰ ਸੇਵਾ ਅੱਜ ਪੰਥਕ ਰਵਾਇਤਾਂ ਅਨੁਸਾਰ ਆਰੰਭ ਕੀਤੀ ਗਈ।ਇਹ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਿਲਕੁੱਲ ਬਾਹਰਵਾਰ ਸਥਿਤ ਹੈ, ਜਿਸ ਦੇ ਦੁਆਲੇ ਥੰਮ੍ਹ ਉਸਾਰ ਕੇ ਛੱਤ ਪਾਈ ਜਾਵੇਗੀ ਅਤੇ ਇਸ ਦੇ ਨਾਲ ਹੀ ਸ਼ੀਸ਼ੇ ਦੇ ਫਰੇਮ ਲਗਾ ਕੇ ਇਸ ਨੂੰ ਸੁਰੱਖਿਅਤ ਕੀਤਾ ਜਾਵੇਗਾ।ਇਸ ਦੇ ਨਾਲ ਹੀ ਅੱਜ ਗੁਰਦੁਆਰਾ ਸ਼ਹੀਦ ਬਾਬਾ ਬਸੰਤ ਸਿੰਘ ਚੌਂਕ ਪਰਾਗਦਾਸ ਵਿਖੇ ਸੰਗਤ ਦੀ ਰਿਹਾਇਸ਼ ਲਈ ਸਰਾਂ ਦਾ ਵੀ ਨਿਰਮਾਣ ਸ਼ੁਰੂ ਕੀਤਾ ਗਿਆ।ਕਾਰ ਸੇਵਾਵਾਂ ਦੀ ਅਰਦਾਸ ਸਮੇਂ ਵਾਲੇ ਮਹਾਂਪੁਰਖਾਂ ਸਮੇਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਇਹ ਦੋਵੇਂ ਕਾਰ ਸੇਵਾਵਾਂ ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਨੂੰ ਸੌਂਪੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਚੌਂਕ ਪਰਾਗਦਾਸ ਵਿਖੇ ਵੀ ਸਰਾਂ ਬਣਾਈ ਜਾ ਰਹੀ ਹੈ, ਜਿਸ ਵਿਚ 105 ਕਮਰੇ ਹੋਣਗੇ।ਇਸ ਦੇ ਨਾਲ ਹੀ ਇਸ ਸਰਾਂ ਵਿਚ 5 ਹਾਲ ਵੀ ਤਿਆਰ ਕੀਤੇ ਜਾਣਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਾਰਸੇਵਾ ਵਾਲੇ ਮਹਾਂਪੁਰਖਾਂ ਵੱਲੋਂ ਕੀਤੀਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ।
                     ਇਸ ਮੌਕੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸਕੱਤਰ ਮਹਿੰਦਰ ਸਿੰਘ ਆਹਲੀ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਬਾਬਾ ਸੁਬੇਗ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਮਹਿੰਦਰ ਸਿੰਘ, ਬਾਬਾ ਲੱਖਾ ਸਿੰਘ, ਬਾਬਾ ਗੁਲਜ਼ਾਰ ਸਿੰਘ, ਬਾਬਾ ਕਾਲਾ ਸਿੰਘ, ਬਾਬਾ ਸ਼ਿੰਦਰ ਸਿੰਘ, ਬਾਬਾ ਨਿਰਮਲ ਸਿੰਘ, ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਨਿਸ਼ਾਨ ਸਿੰਘ, ਸਤਨਾਮ ਸਿੰਘ ਰਿਆੜ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਢੱਡੇ, ਮਲਕੀਤ ਸਿੰਘ ਬਹਿੜਵਾਲ, ਐਸਡੀਓ ਜਤਿੰਦਰਪਾਲ ਸਿੰਘ, ਸੁਖਜਿੰਦਰ ਸਿੰਘ ਆਦਿ ਮੌਜੂਦ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …