ਧਾਲੀਵਾਲ ਨੇ ਪੰਜਾਬ ਦੇ ਸੁਨਹਿਰੇ ਭਵਿੱਖ ਸਬੰਧੀ ਹੋਲੀ ਸਿਟੀ ਵਿਖੇ ਬੁੱਧੀਜੀਵੀਆਂ ਨਾਲ ਕੀਤੀਆਂ ਵਿਚਾਰਾਂ
ਅੰਮ੍ਰਿਤਸਰ, 25 ਮਾਰਚ (ਖੁਰਮਣੀਆਂ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਨੂੰ ਬੁਲੰਦੀਆਂ ‘ਤੇ ਲਿਜਾਣ ਲਈ
ਸਥਾਨਕ ਹੋਲੀ ਸਿਟੀ ਕਾਲੋਨੀ ਵਿੱਚ ਵੱਖ ਵੱਖ ਮਾਹਿਰਾਂ ਤੇ ਬੁੱਧੀਜੀਵੀਆਂ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਕਿ ਸਰਕਾਰ ਕਿਸੇ ਵੀ ਤਰ੍ਹਾਂ ਨਾਲ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਉਹ ਆਪਣਾ ਖੂਨ ਦਾ ਆਖਰੀ ਕਤਰਾਂ ਵਹਾਉਣ ਤੋਂ ਪਿੱਛੇ ਨਹੀਂ ਹੋਣਗੇ।
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਦੇ ਆਗੂ ਰਾਜਨ ਮਾਨ ਦੇ ਗ੍ਰਹਿ ਵਿਖੇ ਬੁੱਧੀਜੀਵੀਆਂ ਨਾਲ ਗੱਲਬਾਤ ਕਰਦੇ ਹੋਏ ਧਾਰੀਵਾਲ ਨੇ ਕਿਹਾ ਕਿ ਅੱਜ ਲੋੜ ਸਰਕਾਰ ਦਾ ਸਾਥ ਦੇਣ ਦੀ ਹੈ ਅਤੇ ਉਹ ਇਥੇ ਮੰਤਰੀ ਦੀ ਹੈਸੀਅਤ ਨਾਲ ਨਹੀਂ ਆਏ ਸਗੋਂ ਇੱਕ ਵਿਦਿਆਰਥੀ ਬਣ ਕੇ ਕੁੱਝ ਸਿੱਖਣ ਲਈ ਆਏ ਹਨ ਤਾਂ ਜੋ ਮਿਲ ਕੇ ਨੂੰ ਮੁੜ ਸੋਨੇ ਦੀ ਚਿੜੀ ਬਣਾਇਆ ਜਾ ਸਕੇ।ਉਹਨਾਂ ਕਿਹਾ ਕਿ ਪਹਿਲਾਂ ਲੋਕ ਸਰਕਾਰ ਦੇ ਦਰਬਾਰ ਵਿਚ ਕੰਮ ਕਰਵਾਉਣ ਜਾਂਦੇ ਸਨ ਅਤੇ ਉਹਨਾਂ ਨੂੰ ਧੱਕੇ ਮਿਲਦੇ ਸਨ, ਪਰ ਹੁਣ ਸਰਕਾਰ ਲੋਕਾਂ ਦੇ ਦਰਬਾਰ ਵਿੱਚ ਆਪ ਆ ਕੇ ਕੰਮ ਕਰੇਗੀ। ਉਹਨਾਂ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਦਫਤਰ ਵਿਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ।ਮਾਹਿਰਾਂ ਤੇ ਬੁੱਧੀਜੀਵੀਆਂ ਨੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਆਪਣੇ ਸੁਝਾਅ ਦਿੱਤੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਮਦਦ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ‘ਤੇ ਸਾਬਕਾ ਵਾਈਸ ਚਾਂਸਲਰ ਡਾ. ਐਮ.ਪੀ.ਐਸ ਈਸ਼ਰ, ਗੁਰੂੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਐਨ.ਪੀ ਸਿੰਘ ਸੈਣੀ, ਡਾ. ਬਿਕਰਮਜੀਤ ਸਿੰਘ ਬਾਜਵਾ, ਗੁਰਦੇਵ ਸਿੰਘ ਮਾਹਲ ਸਾਬਕਾ ਜੀ.ਐਮ ਮਾਈਨਿੰਗ, ਡਾ. ਦਲਬੀਰ ਸਿੰਘ ਸੋਗੀ, ਸਾਬਕਾ ਜੁਆਇੰਟ ਡਿਪਟੀ ਡਾਇਰੈਕਟਰ ਆਈ.ਬੀ ਐਚ.ਐਸ ਘੁੰਮਣ, ਸਾਬਕਾ ਮੈਨੇਜਰ ਜਗਜੀਤ ਸਿੰਘ ਰੰਧਾਵਾ, ਖੇਤੀਬਾੜੀ ਅਧਿਕਾਰੀ ਦਿਲਬਾਗ ਸਿੰਘ ਸੋਹਲ, ਸਾਬਕਾ ਡੀ.ਐਮ ਸਿਕੰਦਰ ਸਿੰਘ ਗਿੱਲ, ਡਾ. ਨਵਦੀਪ ਸਿੰਘ ਸੇਖੋਂ, ਅਮੋਲਕ ਸਿੰਘ ਮਾਨ, ਸਾਬਕਾ ਡਿਪਟੀ ਡਾਇਰੈਕਟਰ ਰਣਜੀਤ ਸਿੰਘ ਰਾਣਾ, ਦਿਲਬਾਗ ਸਿੰਘ ਨੌਸ਼ਹਿਰਾ, ਸਤਨਾਮ ਸਿੰਘ ਭੁੱਲਰ, ਜਸਬੀਰ ਸਿੰਘ, ਮਨਜੀਤ ਸਿੰਘ ਭੁੱਲਰ, ਦਰਸ਼ਨ ਸਿੰਘ ਬਾਠ, ਐਸ.ਐਸ ਗੁਰਾਇਆ ਆਦਿ ਹਾਜ਼ਰ ਸਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media