Saturday, July 25, 2026

ਖ਼ਾਲਸਾ ਕਾਲਜ ਨਰਸਿੰਗ ਵਿਖੇ ਕਰਵਾਇਆ ਸਹੁੰ ਚੁੱਕ ਸਮਾਗਮ

ਅੰਮ੍ਰਿਤਸਰ, 26 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਵੇਂ ਆਏ ਵਿਦਿਆਰਥੀਆਂ ਨੂੰ ਨਰਸਿੰਗ ਕਿੱਤੇ ਪ੍ਰਤੀ ਵਫ਼ਾਦਾਰੀ ਨਾਲ ਸੇਵਾਵਾਂ ਨਿਭਾਉਣ ਸਬੰਧੀ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੇ ਸਹਿਯੋਗ ਨਾਲ ਉਲੀਕੇ ਗਏ ਇਸ ਪ੍ਰੋਗਰਾਮ ਦੌਰਾਨ ਫਲੋਰੈਂਸ ਨਾਇਟਿੰਗੇਲ ਦੀ ਜੀਵਨ ਸ਼ੈਲੀ ’ਤੇ ਚਾਨਣਾ ਪਾਇਆ ਗਿਆ।
                    ਸਮਾਗਮ ਦਾ ਅਗਾਜ਼ ਪ੍ਰਿੰ: ਡਾ. ਕਮਲਜੀਤ ਕੌਰ ਨੇ ਅਧਿਆਪਕਾਂ ਦੇ ਨਾਲ ਮਿਲ ਕੇ ਸ਼ਮਾ ਰੌਸ਼ਨ ਕਰਕੇ ਕੀਤਾ।ਉਨਾਂ ਨੇ ਕਾਲਜ ‘ਚ ਨਵੇਂ ਵਿਦਿਆਰਥੀਆਂ ਨੂੰ ਕਿਹਾ ਕਿ ਨਰਸਿੰਗ ਬਹੁਤ ਮਹਾਨ ਤੇ ਪਾਕ ਕਿੱਤਾ ਹੈ।ਕਿਉਂਕਿ ਡਾਕਟਰ ਤੋਂ ਬਾਅਦ ਮਰੀਜ਼ਾਂ ਦੀ ਸਿਹਤਯਾਬੀ ਤੱਕ ਨਰਸਾਂ ਦੀ ਅਹਿਮ ਭੂਮਿਕਾ ਹੁੰਦੀ ਹੈ, ਜਿਸ ਨੇ ਸਮੇਂ ਸਮੇਂ ’ਤੇ ਮਰੀਜ਼ਾਂ ਦੇ ਇਲਾਜ਼, ਖੁਰਾਕ ਅਤੇ ਚੈਕਅੱਪ ਦਾ ਧਿਆਨ ਰੱਖਣਾ ਹੁੰਦਾ ਹੈ।ਇਸ ਲਈ ਨਰਸਿੰਗ ਕੋਰਸ ਨੂੰ ਆਪਣਾ ਮੁੱਢਲਾ ਫ਼ਰਜ਼ ਸਮਝਦੇ ਹੋਏ ਸੇਵਾ ਭਾਵਨਾ, ਮਿਹਨਤ ਅਤੇ ਲਗਨ ਨਾਲ ਨਿਭਾਉਣ ਲਈ ਤੱਤਪਰ ਰਹਿਣਾ ਚਾਹੀਦਾ ਹੈ।
                        ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਰਸਿੰਗ ਕਿੱਤੇ ਪ੍ਰਤੀ ਈਮਾਨਦਾਰੀ ਅਤੇ ਦਇਆ ਭਾਵਨਾ ਨਾਲ ਸੇਵਾ ਨਿਭਾਉਣ ਲਈ ਮੋਮਬੱਤੀਆ ਜਗਾ ਕੇ ਸਹੁੰ ਚੁਕਾਈ।ਇਸ ਮੌਕੇ ਕਾਲਜ ਸਟਾਫ਼ ਤੋਂ ਇਲਾਵਾ ਸਮੂਹ ਵਿਦਿਆਰਥੀ ਮੌਜ਼ੂਦ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …