Saturday, October 17, 2026

ਟਰੈਫਿਕ ਪੁਲਿਸ ਨੇ ਸੈਮੀਨਾਰ ਦੌਰਾਨ ਲੋਕਾਂ ਨੂੰ ਨਸ਼ੇ ਖਿਲਾਫ ਕੀਤਾ ਜਾਗਰੂਕ

ਸੰਗਰੂਰ, 26 ਮਾਰਚ (ਜਗਸੀਰ ਲੌਂਗੋਵਾਲ) – ਟਰੈਫਿਕ ਪੁਲੀਸ ਸੁਨਾਮ ਦੇ ਟਰੈਫਿਕ ਇੰਚਾਰਜ਼ ਜਸਵਿੰਦਰ ਸਿੰਘ ਦੀ ਅਗਵਾਈ ‘ਚ ਟਰੱਕ ਯੂਨੀਅਨ ਸੁਨਾਮ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ।ਟ੍ਰੈਫਿਕ ਜ਼ਿਲ੍ਹਾ ਐਜੂਕੇਸ਼ਨ ਸੈਲ ਦੇ ਇੰਚਾਰਜ਼ ਏ.ਐਸ.ਆਈ ਹਰਦੇਵ ਸਿੰਘ ਵੀ ਇਸ ਸਮੇਂ ਵਿਸ਼ੇਸ਼ ‘ਤੇ ਪਹੁੰਚੇ।ਉਨਾਂ ਨੇ ਲੋਕਾਂ ਨੂੰ ਸਮਝਾਇਆ ਕਿ ਨਸ਼ੇ ਸਾਡੇ ਸਰੀਰ ਨੂੰ ਬਹੁਤ ਨੁਕਸਾਨ ਪਹੁੰਚਾਉਂਦੇ ਹਨ।ਇਸ ਲਈ ਸਾਨੂੰ ਹਰ ਪ੍ਰਕਾਰ ਦੇ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ।ਇਸ ਮੌਕੇ ਤੇ ਏ.ਐਸ.ਆਈ ਅਸ਼ੋਕ ਕੁਮਾਰ ਤੇ ਏ.ਐਸ.ਆਈ ਜਰਨੈਲ ਸਿੰਘ ਵੀ ਹਾਜ਼ਰ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …