ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਕੇਂਦਰ ਸਰਕਾਰ ਦੀਆਂ ਆਰਥਿਕ ਤੇ ਮਜ਼ਦੂਰ/ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖਿਲਾਫ ਕੇਂਦਰੀ ਮਜ਼ਦੂਰ/ਮੁਲਾਜ਼ਮ
ਜਥੇਬੰਦੀਆਂ ਵਲੋਂ 28 ਤੇ 29 ਮਾਰਚ ਨੂੰ ਦੋ ਦਿਨ ਦੀ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ।ਕਾਮਰੇਡ ਅਮਰਜੀਤ ਸਿੰਘ ਆਸਲ ਨੇ ਦੱਸਿਆ ਹੈ ਕਿ ਅੰਮ੍ਰਿਤਸਰ ਵਿਖੇ ਏਟਕ, ਹਿੰਦ ਮਜ਼ਦੂਰ ਸਭਾ, ਸੀ.ਟੀ.ਯੂ ਪੰਜਾਬ ਇੰਟਕ, ਬੈਂਕ ਮੁਲਾਜ਼ਮ, ਬਿਜਲੀ ਮੁਲਾਜ਼ਮ, ਟਰਾਂਸਪੋਰਟ, ਐਲ.ਆਈ.ਸੀ ਆਦਿ ਸਮੂਹ ਕੇਂਦਰੀ ਅਤੇ ਸਟੇਟ ਮੁਲਾਜਮਾਂ ਵੱਲੋਂ ਹੜਤਾਲ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਹੜਤਾਲ ਦੇ ਪਹਿਲੇ ਦਿਨ ਮੁਲਾਜ਼ਮ ਜਥੇਬੰਦੀਆਂ ਵਲੋਂ 28-03-2022 ਨੂੰ ਦਿਨ ਦੇ 12.00 ਵਜੇ ਕੰਪਨੀ ਬਾਗ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media