ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਬੀਤੇ ਤਕਰੀਬਨ 25 ਸਾਲਾਂ ਤੋਂ ਬੇਸਹਾਰਾ ਗਰੀਬਾਂ ਤੇ ਲੋੜਵੰਦ ਰੋਗੀਆਂ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ
ਘਨੱਈਆ ਜੀ ਮਿਸ਼ਨ ਸੁਸਾਇਟੀ (ਰਜਿ.) ਅੰਮ੍ਰਿਤਸਰ ਵਲੋਂ ਹਾਰ ਸਾਲ ਦੀ ਤਰ੍ਹਾਂ ਹੋਲੇ ਮਹੱਲੇ ‘ਤੇ ਗੁ. ਪਤਾਲਪੁਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਫ੍ਰੀ ਮੈਡੀਕਲ ਕੈਂਪ ਲਗਾੲਅਿਾ ਗਿਆ।ਸੰਸਥਾ ਦੇ ਜਨਰਲ ਸਕੱਤਰ ਗੁਰਬਖਸ਼ ਸਿੰਘ ਬੱਗਾ ਦੀ ਅਗਵਾਈ ‘ਚ ਲੱਗੇ ਇਸ ਕੈਂਪ ਦੌਰਾਨ ਡਾ. ਸਤਨਾਮ ਸਿੰਘ ਨੇ 3735 ਮਰੀਜ਼ਾਂ ਦਾ ਚੈਕਅੱਪ ਕਰਕੇ ਉਨਾਂ ਨੁੰ ਮੁਫਤ ਦਵਾਈਆਂ ਦਿੱਤੀਆਂ।ਜੀਵਨ ਸਿੰਘ, ਠੈਕੇਦਾਰ ਦਲਜੀਤ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ ਸ਼ਿੰਦਰ, ਭੁਪਿੰਦਰ ਸਿੰਘ, ਮੋਹਨ ਸਿੰਘ, ਅਵਤਾਰ ਸਿੰਘ, ਬੀਬੀ ਸੁਰਿੰਦਰ ਕੌਰ ਅਤੇ ਮੁਖਵਿੰਦਰ ਸਿੰਘ ਆਦਿ ਨੇ ਵੀ ਇਸ ਕੇਂਪ ਵਿੱਚ ਆਪਣਾ ਯੋਗਦਾਨ ਪਾਇਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media