Saturday, July 25, 2026

ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਨੇ ਰਜਿਸਟਰਾਰ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਅੰਮ੍ਰਿਤਸਰ, 26 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਮੈਡਮ ਹਰਵਿੰਦਰ ਕੌਰ ਤੇ ਸਕੱਤਰ ਰਜ਼ਨੀਸ਼ ਭਾਰਦਵਾਜ ਦੀ ਅਗਵਾਈ ‘ਚ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ‘ਤੇ ਵਧਾਈ ਦਿੱਤੀ ਗਈ।ਐਸੋਸੀਏਸ਼ਨ ਦੇ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਪ੍ਰੋ. (ਡਾ.) ਕਰਨਜੀਤ ਸਿੰਘ ਜਦੋਂ ਤੋਂ ਯੂਨੀਵਰਸਿਟੀ ਦੇ ਰਜਿਸਟਰਾਰ ਬਣੇ ਹਨ ਉਨ੍ਹਾਂ ਦਾ ਨਾਨ-ਟੀਚਿੰਗ ਕਰਮਚਾਰੀਆਂ ਪ੍ਰਤੀ ਵਤੀਰਾ ਹਾਂ ਪੱਖੀ ਰਿਹਾ ਹੈ।ਐਸੋਸੀਏਸ਼ਨ ਵਾਹਿਗੁਰੂ ਪਾਸੋਂ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕਰਦੀ ਹੋਈ ਅਰਦਾਸ ਕਰਦੀ ਹੈ ਕਿ ਉੇਹ ਏਸੇ ਤਰ੍ਹਾਂ ਸਿਹਤਯਾਬ ਰਹਿਣ ਅਤੇ ਏਸੇ ਤਰ੍ਹਾਂ ਹੀ ਨਿਰਪੱਖ ਹੋ ਕੇ ਆਪਣੀਆਂ ਜਿੰਮੇਵਾਰੀਆਂ ਨਿਭਾਉਂਦੇ ਰਹਿਣ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …