Tuesday, August 25, 2026

‘ਇਕ ਵਿਧਾਇਕ ਇੱਕ ਪੈਨਸ਼ਨ’ ਨਿਯਮ ਲਾਗੂ ਕਰਨ ਦੇ ਫ਼ੈਸਲਾ ਦਾ ਕੀਤਾ ਸਵਾਗਤ

ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਰਾਹਤ ਫਾਊਂਡੇਸ਼ਨ ਦੇ ਪ੍ਰਧਾਨ ਹਰਵਿੰਦਰ ਰਿਸ਼ੀ ਸਤੋਜ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ `ਇਕ ਵਿਧਾਇਕ ਇੱਕ ਪੈਨਸ਼ਨ` ਨਿਯਮ ਲਾਗੂ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਤੌਜ ਨੇ ਕਿਹਾ ਕਿ ਇਹ ਫੈਸਲਾ ਲਾਗੂ ਹੋਣ ‘ਤੇ ਸੂਬਾ ਸਰਕਾਰ ਨੂੰ ਕਰੋੜਾਂ ਰੁਪਏ ਦੀ ਬੱਚਤ ਹੋਵੇਗੀ।ਜਿਸ ਨੂੰ ਵੱਖ-ਵੱਖ ਭਲਾਈ ਸਕੀਮਾਂ ਲਈ ਵਰਤਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਸਮੂਹ ਸਾਬਕਾ ਵਿਧਾਇਕਾਂ ਨੂੰ ਇਸ ਫ਼ੈਸਲੇ ਦਾ ਸਵਾਗਤ ਕਰਨਾ ਚਾਹੀਦਾ ਹੈ।
                     ਇਸ ਮੌਕੇ ਚਮਕੌਰ ਸਿੰਘ, ਗੁਰਮੀਤ ਸਿੰਘ ਮਾਨ, ਇੰਦਰਜੀਤ ਸਿੰਘ ਉਭਾ, ਕੁਲਵਿੰਦਰ ਸਿੰਘ ਮਾਨ ਆਦਿ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …