Wednesday, July 22, 2026

ਪੰਜਾਬੀ ਭਾਸ਼ਾ ‘ਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦੇ ਨਿਰਮਾਣ ਹਿਤ ਪੰਜ-ਰੋਜ਼ਾ ਵਰਕਸ਼ਾਪ 28 ਤੋਂ

ਅੰਮ੍ਰਿਤਸਰ, 27 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਵਿਗਿਆਨ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ (ਸਿੱਖਿਆ ਮੰਤਰਾਲਾ ਭਾਰਤ ਸਰਕਾਰ)ਨਵੀਂ ਦਿੱਲੀ ਵਲੋਂ ਸਾਂਝੇ ਤੌਰ `ਤੇ ਪੰਜਾਬੀ ਭਾਸ਼ਾ ਵਿੱਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਪੰਜ-ਰੋਜ਼ਾ ਵਰਕਸ਼ਾਪ ਦਾ ਆਯੋਜਨ ਉਪ ਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਕੀਤਾ ਜਾ ਰਿਹਾ ਹੈ।ਇਹ ਵਰਕਸ਼ਾਪ 28 ਮਾਰਚ 2022 ਤੋਂ ਸ਼ੁਰੂ ਹੋ ਕੇ 1 ਅਪ੍ਰੈਲ 2022 ਤੱਕ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕਾਨਫ਼ਰੰਸ ਹਾਲ, ਇਲੈਕਟ੍ਰਾਨਿਕਸ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗੀ।ਵਰਕਸ਼ਾਪ ਦੇ ਕੋਆਰਡੀਨੇਟਰ ਡਾ. ਮਨਜਿੰਦਰ ਸਿੰਘ ਮੁੱਖੀ ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ਯੂਨਵਰਸਿਟੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਵਰਕਸ਼ਾਪ ਦਾ ਮਕਸਦ ਇੰਜੀਨੀਅਰਿੰਗ ਵਿਸ਼ੇ ਦੀ ਬਹੁਪੱਖੀ ਤਕਨੀਕੀ ਸ਼ਬਦਾਵਲੀ ਦਾ ਪੰਜਾਬੀ ਭਾਸ਼ਾ ਵਿੱਚ ਨਿਰਮਾਣ ਕਰਨਾ ਹੈ।ਪੰਜਾਬੀ ਭਾਸ਼ਾ ਨੂੰ ਵਿਗਆਨਕ ਅਤੇ ਤਕਨਾਲੋਜੀ ਦੇ ਵਿਸ਼ਿਆਂ ਦੀ ਉਚੇਰੀ ਸਿੱਖਿਆ ਦਾ ਮਾਧਿਅਮ ਬਣਾਉਣ ਲਈ ਸੰਬੰਧਤ ਵਿਸ਼ਿਆਂ ਦੀ ਤਕਨੀਕੀ ਸ਼ਬਦਾਵਲੀ ਦਾ ਪੰਜਾਬੀ ਵਿੱਚ ਨਿਰਮਾਣ ਕਰਨਾ ਪਹਿਲਾ ਕਦਮ ਹੈ।ਇਸ ਤੋਂ ਬਾਅਦ ਹੀ ਇਹਨਾਂ ਵਿਸ਼ਿਆਂ ਨਾਲ ਸੰਬੰਧਤ ਪੁਸਤਕਾਂ ਦੀ ਪੰਜਾਬੀ ਵਿੱਚ ਰਚਨਾ ਕਰਨਾ ਸੰਭਵ ਹੋ ਸਕਦਾ ਹੈ।

                        ਵਰਕਸ਼ਾਪ ਦੇ ਕੋ-ਕੋਆਰਡੀਨੇਟਰ ਡਾ. ਰਵਿੰਦਰ ਕੁਮਾਰ ਅਸਿਸਟੈਂਟ ਪ੍ਰੋਫ਼ੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਸਾਹਿਤ ਤੇ ਸਭਿਆਚਾਰ ਦੇ ਵਿਕਾਸ ਲਈ ਪੂਰਨ ਵਚਨਬੱਧ ਹੈ।ਇਸੇ ਲੜੀ ਤਹਿਤ ਇਸ ਵਰਕਸ਼ਪ ਦੌਰਾਨ ਇੰਜੀਨੀਅਰਿੰਗ ਦੀ ਗਿਆਨ ਮੂਲਕ ਅਤੇ ਤਕਨੀਕੀ ਸ਼ਬਦਾਵਲੀ ਦਾ ਪੰਜਾਬੀ ਭਾਸ਼ਾ ਵਿੱਚ ਨਿਰਮਾਣ ਕਰਕੇ ਅਜਿਹਾ ਮੁੱਢਲਾ ਕਾਰਜ਼ ਕੀਤਾ ਜਾਵੇਗਾ।ਜਿਸ ਸਦਕਾ ਪੰਜਾਬੀ ਵਿੱਚ ਇੰਜੀਨੀਅਰਿੰਗ ਦੀ ਉਚੇਰੀ ਸਿੱਖਿਆ ਪ੍ਰਦਾਨ ਕਰਨ ਲਈ ਪੁਸਤਕਾਂ ਦੀ ਰਚਨਾ ਸੰਭਵ ਹੋ ਸਕੇਗੀ।ਇਸ ਵਰਕਸ਼ਾਪ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਇੰਜੀਨੀਅਰਿੰਗ ਸੰਸਥਾਵਾਂ ਵਿਚੋਂ ਪੰਜਾਬੀ ਭਾਸ਼ਾ ਅਤੇ ਇੰਜੀਨੀਅਰਿੰਗ ਦੇ ਮਾਹਿਰ ਵਿਦਵਾਨ ਹਿੱਸਾ ਲੈਣਗੇ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …