ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਵਲੋਂ ਵਾਤਾਵਰਣ ਸੰਬੰਧੀ ਆਰੰਭੀ ਗਈ ਚੇਤਨਤਾ ਮੁਹਿੰਮ ਤਹਿਤ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ
ਸੀ.ਕੇ.ਡੀ ਸਕੂਲ ਆਫ ਐਕਸੀਲੈਸ ਵਿਖੇ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ।ਦੀਵਾਨ ਦੇ ਕਾਰਜ਼ਕਾਰੀ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਅਤੇ ਹੋਰਨਾਂ ਮੈਂਬਰਾਂ ਨੇ ਸਕੂਲ ਦੇ ਵਿਹੜੇ ਵਿਚ ਛਾਂਦਾਰ ਸਜਾਵਟੀ ਬੂਟੇ ਲਗਾਏ।ਕਾਰਜਕਾਰੀ ਪ੍ਰਧਾਨ ਡਾ. ਨਿੱਜ਼ਰ ਨੇ ਅਜੋਕੇ ਹਲਾਤਾਂ ਦੇ ਮੱਦੇਨਜਰ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ, ਲਗਾਤਾਰ ਕੱਟੇ ਜਾ ਰਹੇ ਦਰਖਤਾਂ ਅਤੇ ਵਧ ਰਹੀ ਪਲਾਸਟਿਕ ਦੀ ਵਰਤੋਂ ‘ਤੇ ਚਿੰਤਾ ਦਾ ਪ੍ਰਗਟਾਉਂਦਿਆਂ ਕਿਹਾ ਕਿ ਦੀਵਾਨ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਕਰਦਿਆਂ ਆਪਣਾ ਆਲਾ-ਦੁਆਲਾ ਹਰਿਆ-ਭਰਿਆ ਰੱਖਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਬਰਸਾਤਾਂ ਦੇ ਪਾਣੀ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।
ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਨੇ ਸਿੱਖ ਵਾਤਾਵਰਣ ਦੇ ਸੰਸਥਾਪਕ ਸੱਤਵੇਂ ਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਵਾਤਾਵਰਣ ਪ੍ਰਤੀ ਪ੍ਰੇਮ ਸਮਰਪਣ ਨੂੰ ਉਜਾਗਰ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਪਵਨ, ਪਾਣੀ ਅਤੇ ਧਰਤੀ ਨੂੰ ਉੱਚ ਦਰਜ਼ਾ ਦੇ ਕੇ ਇਕ ਤਦੰਰੁਸਤ ਸਮਾਜ ਸਿਰਜਨ ਦਾ ਉਪਦੇਸ਼ ਦਿੱਤਾ ਗਿਆ ਹੈ।ਜਿਲ੍ਹਾ ਡਿਪਟੀ ਕਮਿਸ਼ਨਰ ਵਲੋਂ ਗਠਿਤ ਵਾਤਾਵਰਣ ਕਮੇਟੀ ਦੇ ਮੈਂਬਰ ਇੰਜੀਨੀਅਰ ਦਲਜੀਤ ਸਿੰਘ ਕੌਹਲੀ ਨੇ ਵੱਖ-ਵੱਖ ਕਿਸਮ ਦੇ ਪ੍ਰਦੂਰਸ਼ਣ ਨੂੰ ਘਟਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ।ਪ੍ਰਿੰਸੀਪਲ ਸ੍ਰੀਮਤੀ ਜਸਵਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਚੀਫ ਦੀਵਾਨ ਦੇ ਮੁੱਖ ਦਫ਼ਤਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ, ਜਸਪਾਲ ਸਿੰਘ ਢਿੱਲੋਂ, ਪ੍ਰਿੰਸੀਪਲ ਜਗਦੀਸ਼ ਸਿੰਘ, ਇੰਜੀ: ਜਸਪਾਲ ਸਿੰਘ, ਅਵਤਾਰ ਸਿੰਘ ਘੁੱਲਾ, ਰਜਿੰਦਰ ਸਿੰਘ ਮਰਵਾਹਾ, ਪ੍ਰਿੰਸੀਪਲ ਜਗਦੀਸ਼ ਸਿੰਘ, ਪ੍ਰੋ: ਸੂਬਾ ਸਿੰਘ, ਕੁਲਵਿੰਦਰ ਸਿੰਘ ਮਰਵਾਹਾ, ਰਣਦੀਪ ਸਿੰਘ, ਭੂਪਿੰਦਰ ਸਿੰਘ ਸੇਠੀ, ਤੇ ਦਲਜੀਤ ਸਿੰਘ ਕੋਹਲੀ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media