ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ
ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਵੱਲ੍ਹਾ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਲੋਕਾਂ ਵਲੋਂ ਜਲਨਸ਼ੀਲ ਪਰਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਪਾਬੰਦੀ 29 ਮਈ 2022 ਤੱਕ ਲਾਗੂ ਰਹੇਗੀ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media