ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪੈ੍ਰਸ ਨੋਟ ਵਿੱਚ
ਕਿਹਾ ਹੈ ਕਿ ਸਿੱਖ ਬੁੱਕ ਕਲੱਬ ਪਬਲਿਸ਼ਰ ਦੇ ਮਾਲਕ ਥਮਿੰਦਰ ਸਿੰਘ ਅਨੰਦ ਵੱਲੋਂ ਅਮਰੀਕਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਗਿਆ ਤੋਂ ਬਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਪੱਧਰ ‘ਤੇ ਆਨਲਾਇਨ / ਆਫਲਾਇਨ ਪ੍ਰਕਾਸ਼ਿਤ ਕੀਤੇ ਸਨ।ਇਸ ਅਤਿ-ਸੰਵੇਦਨਸ਼ੀਲ ਮਾਮਲੇ ਨੂੰ ਵਿਚਾਰਨ ਲਈ ਉਨਾਂ ਵੱਲੋਂ ਸਿੱਖ ਵਿਦਵਾਨਾਂ ਦੀ ਸਬ-ਕਮੇਟੀ ਨਿਯਤ ਕੀਤੀ ਗਈ ਸੀ।ਜਿਸ ਦੀ ਪੁੱਜੀ ਰਿਪੋਰਟ ਅਨੁਸਾਰ ਥਮਿੰਦਰ ਸਿੰਘ ਵੱਲੋਂ ਆਪਣੀ ਮਰਜ਼ੀ ਨਾਲ ਹੀ ਲਗਾਂ-ਮਾਤਰਾਵਾਂ, ਬਿੰਦੀਆਂ ਲਗਾਈਆਂ ਅਤੇ ਹਟਾਈਆਂ ਗਈਆਂ ਹਨ।ਜਿਸ ‘ਤੇ ਥਮਿੰਦਰ ਸਿੰਘ ਨੂੰ ਹਦਾਇਤ ਕੀਤੀ ਗਈ ਹੈ ਕਿ ਉਕਤ ਕਾਰਜ਼ ਨੂੰ ਤੁਰੰਤ ਰੋਕ ਕੇ ਇਸ ਨੂੰ ਸਿੱਖ ਬੁੱਕ ਕਲੱਬ ਦੀ ਵੈਬਸਾਇਟ ਅਤੇ ਹੋਰ ਆਨਲਾਇਨ ਪਲੇਟਫਾਰਮਾਂ ਤੋਂ ਹਟਾਇਆ ਜਾਵੇ ਅਤੇ ਨਾਲ ਹੀ ਇਸ ਸਬੰਧੀ ਆਪਣਾ ਸਪੱਸ਼ਟੀਕਰਨ ਇਕ ਮਹੀਨੇ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਿਆ ਜਾਵੇ।
ਪੀ.ਟੀ.ਸੀ ਚੈਨਲ ਦੇ ਖਿਲਾਫ ਪੁੱਜੀਆਂ ਸ਼ਿਕਾਇਤ ਪੱਤ੍ਰਿਕਾਵਾਂ ਅਤੇ ਈ-ਮੇਲਾਂ ਸਬੰਧੀ ਸਿੰਘ ਸਾਹਿਬ ਜੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਲਾਇਵ ਗੁਰਬਾਣੀ ਕੀਰਤਨ ਦਾ ਪ੍ਰਸਾਰ ਚਲਾਉਣ ਲਈ ਆਪਣਾ ਨਿੱਜੀ ਚੈਨਲ ਬਣਾਉਣ ਲਈ ਵੀ ਕਿਹਾ।
ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਜਿਥੇ ਕਿਤੇ ਵੀ ਸਿੱਖ ਵੱਸਦਾ ਹੈ ਉਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਚਨਾਂ ‘ਤੇ ਪਹਿਰਾਂ ਦਿੰਦਿਆਂ ਹੋਇਆ ਤਿਆਰ-ਬਰ-ਤਿਆਰ ਸ਼ਸ਼ਤਰ ਧਾਰੀ ਹੋਵੇ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media