ਸੰਗਰੂਰ, 30 ਮਾਰਚ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ ਨੰ. 1 ਸ਼ੇਰੋਂ ਵਿਖੇ ਮੁੱਖ ਅਧਿਆਪਕ ਰਣਵੀਰ ਸਿੰਘ ਦੀ ਅਗਵਾਈ ਹੇਠ
ਪ੍ਰੀ. ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀ ਗਰੈਜੁਏਸ਼ਨ ਸੈਰੇਮਨੀ ਕਰਵਾਈ ਗਈ।ਜਿਸ ਵਿੱਚ ਮੁੱਖ ਮਹਿਮਾਨਾਂ ਵਜੋਂ ਸੀ.ਐਚ.ਟੀ ਰਾਜ ਸਿੰਘ ਸ਼ੇਰੋਂ ਅਤੇ ਸੀ.ਐਚ.ਟੀ ਦਲਜੀਤ ਸਿੰਘ ਨੇ ਸ਼ਿਰਕਤ ਕਰਦਿਆਂ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸੰਬੰਧੀ ਜਾਣਕਾਰੀ ਦਿੱਤੀ।ਇਸ ਦੌਰਾਨ ਨਿੱਕੇ ਨਿੱਕੇ ਬੱਚਿਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਪ੍ਰਤਿਭਾਵਾਨ ਬੱਚਿਆਂ ਨੂੰ ਮੈਡਲ ਪ੍ਰਦਾਨ ਕੀਤੇ ਗਏ।
ਇਸ ਮੌਕੇ ਚੇਅਰਮੈਨ ਬੰਟੀ ਸਿੰਘ, ਮੈਡਮ ਮਨੀਸ਼ਾ ਰਾਣੀ, ਮੈਡਮ ਦੀਪਕਾ ਮਿੱਤਲ, ਮੈਡਮ ਵਨੀਤਾ ਰਾਣੀ ਅਤੇ ਅਵਤਾਰ ਸਿੰਘ ਝਾੜੋਂ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media