ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ 30 ਅਕਤੂਬਰ 2022 ਨੂੰ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ
100 ਸਾਲਾ ਸ਼ਤਾਬਦੀ ਮਨਾਉਣ ਨੂੰ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ, ਜਿਸ ਲਈ ਬਜਟ ਅੰਦਰ 1 ਕਰੋੜ 75 ਲੱਖ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ ਗਰੀਬ ਅਤੇ ਲੋੜਵੰਦਾਂ ਲਈ ਵੱਖ-ਵੱਖ ਫੰਡਾਂ ਤਹਿਤ 5 ਕਰੋੜ 58 ਲੱਖ ਰੁਪਏ, ਯਾਦਗਾਰਾਂ ਲਈ 3 ਕਰੋੜ 69 ਲੱਖ ਰੁਪਏ, ਸਿਕਲੀਗਰ ਅਤੇ ਵਣਜਾਰੇ ਸਿੱਖਾਂ ਦੀ ਸਹਾਇਤਾ ਲਈ 50 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 96 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਗੁਰਦੁਆਰਾ ਸਾਹਿਬਾਨ, ਧਾਰਮਿਕ ਸਾਹਿਤ ਦੀ ਛਪਾਈ, ਧਰਮੀ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ, ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੇ ਕੇਸਾਂ ਦੀ ਪੈਰਵਾਈ, ਦਿੱਲੀ ਸਿੱਖ ਕਤਲੇਆਮ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਅਤੇ ਬੱਚਿਆਂ ਦੀ ਪੜ੍ਹਾਈ ਆਦਿ ਲਈ ਵੀ ਵਿਸ਼ੇਸ਼ ਫੰਡ ਰੱਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਜਟ ਵਿਚ ਸਿੱਖ ਵਿਰਾਸਤੀ ਖੇਡਾਂ ਲਈ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਅੰਮ੍ਰਿਤਧਾਰੀ ਗੁਰਸਿੱਖ ਬੱਚਿਆਂ ਨੂੰ ਵਜੀਫੇ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਰਿਹਾਇਸ਼ ਲਈ ਨਵੇਂ ਨਿਵਾਸ ਤਿਆਰ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲਦ ਹੀ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਦੋ ਨਿਵਾਸ ਤਿਆਰ ਕਰ ਲਏ ਜਾਣਗੇ ਅਤੇ ਇਨ੍ਹਾਂ ਨੂੰ ਤਿਆਰ ਕਰਨ ਲਈ ਵਿਸ਼ੇਸ਼ ਰਾਸ਼ੀ ਰਾਖਵੀਂ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਬਜਟ ਦੀਆਂ ਤਰਜ਼ੀਹਾਂ ਬਹੁਮੁਖੀ ਹਨ ਅਤੇ ਸ਼੍ਰੋਮਣੀ ਕਮੇਟੀ ਪੰਥਕ ਮਸਲਿਆਂ ਦੀ ਪੈਰਵਾਈ, ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਵਚਨਬਧ ਹੈ ਅਤੇ ਭਵਿੱਖ ਵੀ ਰਹੇਗੀ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media