Monday, March 30, 2026

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਵਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ।ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ।
                        ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ।ਉਨ੍ਹਾਂ ਕਿਹਾ ਕਿ ਕੁਦਰਤੀ ਵਾਤਾਵਰਨ ਨੂੰ ਉਤਸ਼ਾਹਤ ਕਰਨ ਲਈ ਗੁਰੂ ਸਾਹਿਬ ਦਾ ਜੀਵਨ ਪ੍ਰੇਰਣਾ ਸਰੋਤ ਹੈ, ਜਿਸ ਤੋਂ ਸੇਧ ਪ੍ਰਾਪਤ ਕਰਕੇ ਸਾਨੂੰ ਆਪਣੇ ਚੌਗਿਰਦੇ ਅੰਦਰ ਹਰਿਆਵਲ ਪੈਦਾ ਕਰਨ ਲਈ ਯਤਨ ਕਰਨੇ ਚਾਹੀਦੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੀਤ ਮੈਨੇਜਰ ਨਿਸ਼ਾਨ ਸਿੰਘ ਅਤੇ ਸੰਗਤਾਂ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …