ਕਿਹਾ, ਕਣਕ ਦੀ ਖਰੀਦ ਲਈ ਜਿਲ੍ਹਾ ਪਠਾਨਕੋਟ ‘ਚ ਸਾਰੇ ਪ੍ਰਬੰਧ ਮੁਕੰਮਲ
ਪਠਾਨਕੋਟ, 30 ਮਾਰਚ (ਪੰਜਾਬ ਪੋਸਟ ਬਿਊਰੋ) – ਸਾਲ 2022 ਅਧੀਨ ਜਿਲ੍ਹਾ ਪਠਾਨਕੋਟ ਵਿੱਚ ਹੋਣ ਵਾਲੀ ਕਣਕ ਦੀ ਆਮਦ ਨੂੰ ਲੈ ਕੇ ਕੀਤੇ ਅਗੇਤੇ ਪ੍ਰਬੰਧਾਂ ਦਾ
ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਅਪਣੇ ਦਫਤਰ ਵਿਖੇ ਕੀਤੀ ਗਈ।ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ ਧਾਰ ਕਲ੍ਹਾਂ, ਰਜਨੀਸ਼ ਕੌਰ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ, ਬਲਬੀਰ ਸਿੰਘ ਬਾਜਵਾ ਸਕੱਤਰ ਮਾਰਕਿਟ ਕਮੇਟੀ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਅੰਦਰ ਮੰਡੀਆਂ ਵਿੱਚ ਕਣਕ ਦੀ ਆਮਦ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਜਿਲ੍ਹੇ ਵਿੱਚ 15 ਕਣਕ ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਇਕ ਯਾਰਡ ਵੀ ਤਿਆਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਵਾਰ 88730 ਮੀਟਿ੍ਰਕ ਟਨ ਕਣਕ ਆਉਣ ਦਾ ਅਨੁਮਾਨ ਹੈ।ਮੰਡੀਆਂ ਵਿੱਚ ਆਉਂਣ ਵਾਲੀ ਕਣਕ ਵਿੱਚੋਂ 23600 ਮੀਟਿ੍ਰਕ ਟਨ ਕਣਕ ਦੀ ਖਰੀਦ ਨੈਸ਼ਨਲ ਫੂਡ ਸਿਕਉਰਿਟੀ ਐਕਟ-2013 ਅਧੀਨ ਕੀਤੀ ਜਾਵੇਗੀ।ਖਰੀਦ ਕੀਤੀ ਜਾਣ ਵਾਲੀ ਕਣਕ ਦੇ ਲਈ 30 ਕਿਲੋਗ੍ਰਾਮ ਵਾਲੀਆਂ 1574 ਗੱਠਾਂ ਬਾਰਦਾਨਾਂ ਅਤੇ 50 ਕਿਲੋਗ੍ਰਾਮ ਵਾਲੀਆਂ 2605 ਗੱਠਾਂ ਬਾਰਦਾਨੇ ਦੀ ਵਿਵਸਥਾ ਕੀਤੀ ਗਈ ਹੈ।ਉਨ੍ਹਾਂ ਕਿਸਾਨਾਂ ਨੂੰ ਵੀ ਕੀਤੀ ਕਿ ਉਹ ਕੇਵਲ ਨਿਰਧਾਰਿਤ ਕੀਤੀਆਂ ਮੰਡੀਆਂ ਵਿੱਚ ਹੀ ਕਣਕ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ 10 ਅਪ੍ਰੈਲ ਤੱਕ ਜਿਲ੍ਹਾ ਪਠਾਨਕੋਟ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਪਹੁੰਚਣ ਦੀ ਸੰਭਾਵਨਾ ਹੈ।
Punjab Post Daily Online Newspaper & Print Media