ਸਮਰਾਲਾ, 31 ਮਾਰਚ (ਇੰਦਰਜੀਤ ਸਿੰਘ ਕੰਗ) – ਏਕਤਾ ਹਿਊਮਨ ਰਾਈਟਸ ਬਿਓਰੋ ਦੀ ਮੀਟਿੰਗ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਪੰਜੇਟਾ ਦੀ
ਅਗਵਾਈ ਹੇਠ ਹੋਈ।ਜਿਸ ਦੌਰਾਨ ਪੰਜਾਬ ਦੇ ਮੌਜ਼ੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲਏ ਜਾ ਰਹੇ ਫੈਸਲਿਆਂ ਦੀ ਸ਼ਲਾਘਾ ਕੀਤੀ ਗਈ।ਚੇਅਰਮੈਨ ਬਲਵਿੰਦਰ ਸਿੰਘ ਨੇ ਪੰਜਾਬ ਵਿੱਚ ਹਰੇਕ ਵਿਧਾਇਕ ਨੂੰ ਇੱਕ ਪੈਨਸ਼ਨ ਦੇਣ ਲਈ ਕੀਤੇ ਐਲਾਨ ਦਾ ਸਵਾਗਤ ਕੀਤਾ, ਜਿਸ ਨੂੰ ਜਲਦੀ ਅਮਲੀ ਜਾਮਾ ਪਹਿਨਾਉਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਸ਼ੁਰੂਆਤ ਜੋ ਕਿ ਪਿੰਡਾਂ ਵਿੱਚੋਂ ਸ਼ੁਰੂ ਹੁੰਦੀ ਹੈ, ਇਸ ਦੀ ਮੁੱਢਲੀ ਇਕਾਈ ਪੰਚਾਇਤ ਹੁੰਦੀ ਹੈ, ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਨੂੰ ਨਿਗੂਣੇ ਭੱਤੇ ਮਿਲਦੇ ਹਨ, ਸਾਡੀ ਸਰਕਾਰ ਨੂੰ ਪੁਰਜੋਰ ਮੰਗ ਹੈ ਕਿ ਨੰਬਰਦਾਰਾਂ ਅਤੇ ਸਰਪੰਚਾਂ ਦੀਆਂ ਤਨਖਾਹਾਂ ਵਿੱਚ ਵਾਧਾ ਹੋਣਾ ਚਾਹੀਦਾ ਹੈ।ਵੱਖ-ਵੱਖ ਬੁਲਾਰਿਆਂ ਨੇ ਪੁਰਾਣੀਆਂ ਸਰਕਾਰਾਂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ ਵਰ੍ਹਦੇ ਹੋਏ ਕਿਹਾ ਕਿ ਉਨ੍ਹਾਂ ਨੇ ਵੀ ਪੰਜਾਬ ਦੇ ਲੋਕਾਂ ਨੂੰ ਸਿਰਫ ਲਾਰੇ ਲਾਏ ਹਨ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ ਮਾਨਗੜ੍ਹ ਕੈਸ਼ੀਅਰ, ਦਲਜੀਤ ਸਿੰਘ ਕੂੰਮਕਲਾਂ ਪ੍ਰੈਸ ਸਕੱਤਰ, ਰਛਪਾਲ ਸਿੰਘ ਨੂਰਪੁਰ ਬੇਟ, ਅਵਤਾਰ ਸਿੰਘ ਨੂਰਪੁਰ ਬੇਟ, ਸੁਰਜੀਤ ਸਿੰਘ, ਹਰਦਿਆਲ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media