Friday, March 27, 2026

ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਵਿਖੇ ਗ੍ਰੇਜੂਏਸ਼ਨ ਸੈਰੇਮਨੀ

ਸੰਗਰੂਰ, 1 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਗੁਰਮੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੰਗਰੂਰ-1 ਦੀ ਅਗਵਾਈ ਹੇਠ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਵਿਖੇ ਗ੍ਰੇਜੂਏਸ਼ਨ ਸੈਰਾਮਨੀ ਕਰਵਾਈ ਗਈ।ਸ੍ਰੀਮਤੀ ਪਰਮਜੀਤ ਕੌਰ ਮੁੱਖ ਅਧਿਆਪਕ ਹਰੀਪੁਰਾ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਸਰਕਾਰ ਵਲੋਂ ਪਹਿਲੀ ਵਾਰ ਕਰਵਾਇਆ ਜਾ ਰਿਹਾ ਹੈ ਅਤੇ ਜਿਹੜੇ ਵਿਦਿਆਰਥੀ ਯੂ.ਕੇ.ਜੀ ਤੋਂ ਪਹਿਲੀ ਜ਼ਮਾਤ ਵਿੱਚ ਹੋਏ ਹਨ, ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਹੌਸਲਾ ਅਫਜ਼ਾਈ ਕੀਤੀ ਜਾਵੇਗੀ।ਸਮਾਗਮ ਦੀ ਸ਼ੁਰੂਆਤ ਕਰਦੇ ਹੋਏ ਸ੍ਰੀਮਤੀ ਜ਼ਸਵੀਰ ਕੌਰ ਪ੍ਰੀ ਪ੍ਰਾਇਮਰੀ ਅਧਿਆਪਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰੀ ਪਾਇਮਰੀ ਦੇ ਬੱਚਿਆਂ ਲਈ ਦਿੱਤੀਆਂ ਜਾਂਦੀਆਂ ਸਹੂਲਤਾਂ ਸਦਕਾ ਸਕੂਲਾਂ ਵਿੱਚ ਵਿਦਿਆਰਥੀ ਦੀ ਆਮਦ ਵਧੀ ਹੈ। ਸਮਾਜ ਸੇਵੀ ਵਿਜੈ ਕੁਮਾਰ ਮੰਗਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਉਨ੍ਹਾਂ ਸਕੂਲ ਦੇ ਅਧਿਆਪਕਾਂ ਵਲੋਂ ਕੀਤੇ ਜਾਦੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨਾਂ ਵਲੋਂ ਵਿਦਿਆਰਥੀਆਂ ਨੂੰ ਹਰ ਤਰਾਂ ਦੀ ਮਦਦ ਦਿੱਤੀ ਜਾਵੇਗੀ।ਮੁੱਖ ਮਹਿਮਾਨ ਅਤੇ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਨੇ ਯੂ.ਕੇ.ਜੀ ਤੋਂ ਪਹਿਲੀ ਜ਼ਮਾਤ ਵਿੱਚ ਹੋਏ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਸਮਾਗਮ ਦੇ ਅੰਤ ‘ਚ ਸ੍ਰੀਮਤੀ ਰਿਸ਼ੂ ਰਾਣੀ ਪ੍ਰੀ ਪ੍ਰਾਇਮਰੀ ਅਧਿਆਪਕ ਵਲੋਂ ਮੁੱਖ ਮਹਿਮਾਨ, ਮਾਪਿਆਂ, ਸਕੂਲ ਮਨੈਜਮੈਂਟ ਕਮੇਟੀ ਮੈਬਰਾਂ ਦਾ ਧੰਨਵਾਦ ਕੀਤਾ ਗਿਆ।
                        ਇਸ ਮੌਕੇ ਸਕੂਲ ਦਾ ਸਮੂਹ ਸਟਾਫ, ਮਨੈਜਮੈਂਟ ਕਮੇਟੀ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …