ਸੰਗਰੂਰ, 1 ਅਪ੍ਰੈਲ਼ (ਜਗਸੀਰ ਲੌਂਗੋਵਾਲ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਬਤੌਰ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਵਜੋਂ ਸੇਵਾ ਨਿਭਾਅ ਕੇ ਸੇਵਾ
ਮੁਕਤ ਹੋਏ ਗਿਆਨ ਕੌਰ ਨੂੰ ਅੱਜ ਵਿਭਾਗ ਵਲੋਂ ਸੇਵਾ ਮੁਕਤੀ `ਤੇ ਵਿਦਾਇਗੀ ਪਾਰਟੀ ਦਿੱਤੀ ਗਈ।ਸ੍ਰੀਮਤੀ ਗਿਆਨ ਕੌਰ ਵਿਭਾਗ ਵਿੱਚ 37 ਸਾਲ ਤੋਂ ਵਧੇਰੇ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਹਨ।
ਵਿਭਾਗ ਵਲੋਂ ਕਰਵਾਏ ਵਿਦਾਇਗੀ ਤੇ ਸਨਮਾਨ ਸਮਾਰੋਹ ਦੌਰਾਨ ਪੀ.ਐਚ.ਸੀ ਕੌਹਰੀਆਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰ ਕੌਰ ਦੀ ਅਗਵਾਈ ‘ਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਗਿਆਨ ਕੌਰ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਭਵਿੱਖੀ ਜੀਵਨ ਲਈ ਸ਼ੁਭ ਇੱਛਾਵਾਂ ਭੇਟ ਕੀਤੀਆਂ ਗਈਆਂ।
ਬੁਲਾਰਿਆਂ ਨੇ ਸੰਬੋਧਨ ਕਰਦਿਆਂ ਗਿਆਨ ਕੌਰ ਨੂੰ ਇਮਾਨਦਾਰ, ਮਿਹਨਤੀ ਕਰਮਚਾਰੀ ਦੱਸਿਆ। ਗਿਆਨ ਕੌਰ ਨੇ ਵਿਭਾਗ ਵਲੋਂ ਮਿਲੇ ਸਹਿਯੋਗ ਲਈ ਸਭਨਾਂ ਦਾ ਧੰਨਵਾਦ ਕੀਤਾ।ਗਿਆਨ ਕੌਰ ਦੀ ਬੇਟੀ ਡਾ. ਰਾਜਬੀਰ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਮੰਚ ਸੰਚਾਲਨ ਕਰਦਿਆਂ ਗੁਰਪ੍ਰੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਗਿਆਨ ਕੌਰ 1984 ਵਿੱਚ ਬਤੌਰ ਮਲਟੀਪਰਪਜ਼ ਹੈਲਥ ਵਰਕਰ (ਫ) ਭਰਤੀ ਹੋਏ ਸਨ, ਉਸ ਤੋਂ ਬਾਅਦ ਤਰੱਕੀ ਉਪਰੰਤ ਮਲਟੀਪਰਪਜ਼ ਸੁਪਰਵਾਈਜ਼ਰ (ਫ) ਵਜੋਂ ਸੇਵਾਵਾਂ ਨਿਭਾਈਆਂ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕੌਮੀ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵੀ ਸ਼ਿਰਕਤ ਕੀਤੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media