ਸੰਗਰੂਰ, 1 ਅਪ੍ਰੈਲ (ਜਗਸੀਰ ਲੌਂਗੋਵਾਲ) – ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਵਿਖੇ ਪ੍ਰਿੰਸੀਪਲ ਸੁਧਾ ਸ਼ਰਮਾ ਦੀ ਦੇਖ-ਰੇਖ ਹੇਠ ਪ੍ਰਧਾਨ ਮੰਤਰੀ
ਨਰਿੰਦਰ ਮੋਦੀ ਦੇ ਸੰਬੋਧਨ ਵਾਲੇ ਪ੍ਰੀਖਿਆ ’ਤੇ ਚਰਚਾ ਆਨਲਾਈਨ ਪ੍ਰੋਗਰਾਮ ਦਾ ਪ੍ਰਸਾਰਣ ਕਰਵਾਇਆ ਗਿਆ।ਜਿਸ ਵਿਚ 500 ਤੋਂ ਵਧੇਰੇ ਵਿਦਿਆਰਥੀਆਂ ਅਧਿਆਪਕਾਂ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਭਾਗ ਲਿਆ।ਹਾਜ਼ਰੀਨ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਪਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਨੂੰ ਧਿਆਨ ਨਾਲ ਸੁਣਿਆ ਅਤੇ ਉਨਾਂ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਅਹਿਦ ਕੀਤਾ।ਪ੍ਰਿੰਸੀਪਲ ਮੈਡਮ ਸੁਧਾ ਸ਼ਰਮਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਕਰਕੇ ਉਨਾਂ ਦੇ ਮਨੋਬਲ ਨੂੰ ਹੋਰ ਵਧਾਇਆ ਹੈ।ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਸਮਝਾਇਆ ਹੈ ਕਿ ਪ੍ਰੀਖਿਆ ਜੀਵਨ ਦਾ ਜਰੂਰੀ ਅੰਗ ਹੈ ਅਤੇ ਅਸਫਲਤਾ ਤੋਂ ਬਾਅਦ ਵੀ ਯਤਨ ਨਿਰੰਤਰ ਜਾਰੀ ਰਹਿਣੇ ਚਾਹੀਦੇ ਹਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media