Friday, October 9, 2026

ਆਈ.ਏ.ਐਸ ਅਧਿਕਾਰੀ ਜਤਿੰਦਰ ਜੋਰਵਾਲ ਨੇ ਡੀ.ਸੀ ਸੰਗਰੂਰ ਵਜੋਂ ਅਹੁੱਦਾ ਸੰਭਾਲਿਆ

ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – 2014 ਬੈਚ ਦੇ ਆਈ.ਏ.ਐਸ ਅਧਿਕਾਰੀ ਜਤਿੰਦਰ ਜੋਰਵਾਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਨ੍ਹਾਂ ਨੂੰ ਜਿਲ੍ਹਾ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ।ਸਮੂਹ ਅਧਿਕਾਰੀਆਂ ਵਲੋਂ ਗੁਲਦਸਤੇ ਭੇਟ ਕਰਦਿਆਂ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
                 ਰਸਮੀ ਤੌਰ ‘ਤੇ ਆਪਣਾ ਅਹੁੱਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲਤੀਫ਼ ਅਹਿਮਦ ਅਤੇ ਵਧੀਕ ਡਿਪਟੀ ਕਮਿਸ਼਼ਨਰ (ਵਿਕਾਸ) ਅਰੁਨ ਸ਼ਰਮਾ ਸਮੇਤ ਵੱਖ-ਵੱਖ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟ ਤੋਂ ਜਿਲ੍ਹੇ ਵਿੱਚ ਚੱਲ ਰਹੇ ਕਾਰਜ਼ਾਂ ਦਾ ਸੰਖੇਪ ਜਾਇਜ਼ਾ ਲਿਆ।ਉਨ੍ਹਾਂ ਕਿਹਾ ਲੋਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
                     ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ, ਉਪ ਮੰਡਲ ਮੈਜਿਸਟਰੇਟ ਧੂਰੀ ਸ਼਼੍ਰੀਮਤੀ ਇਸਮਤ ਵਿਜੇ ਸਿੰਘ, ਉਪ ਮੰਡਲ ਮੈਜਿਸਟਰੇਟ ਸੁਨਾਮ ਜਸਪ੍ਰੀਤ ਸਿੰਘ, ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਰਾਜੇਸ਼ ਸ਼ਰਮਾ, ਉਪ ਮੰਡਲ ਮੈਜਿਸਟਰੇਟ ਲਹਿਰਾ ਸ਼੍ਰੀਮਤੀ ਨਵਰੀਤ ਕੌਰ ਸੇਖੋਂ, ਉਪ ਮੰਡਲ ਮੈਜਿਸਟਰੇਟ ਬਰਨਾਲਾ ਵਰਜੀਤ ਵਾਲੀਆ, ਜਿਲ੍ਹਾ ਮਾਲ ਅਫ਼ਸਰ ਗਗਨਦੀਪ ਸਿੰਘ ਅਤੇ ਡੀ.ਸੀ ਦਫਤਰ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …