ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ ਦੇ ਪ੍ਰਿੰਸੀਪਲ ਸੁਰਜੀਤ ਸਿੰਘ ਦੀ ਅਗਵਾਈ ਹੇਠ ਕੰਪਿਊਟਰ
ਫੈਕਲਟੀ ਮੱਖਣ ਸਿੰਘ ਦੁਆਰਾ ਲਿਖੀ ਗਈ ਕੰਪਿਊਟਰ ਸਾਇੰਸ ਵਿਸ਼ੇ ਸਬੰਧੀ ਬੇਸਿਕ ਲਰਨਿੰਗ ਆਫ ਕੰਪਿਊਟਰ ਨਾਮ ਦੀ ਈਬੁੱਕ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਨਾਇਬ ਸਿੰਘ ਅਤੇ ਬਲਰਾਜ ਸਿੰਘ ਵਲੋਂ ਅਧਿਆਪਕਾਂ ਦੀ ਹਾਜ਼ਰੀ ਵਿੱਚ ਲਾਂਚ ਕੀਤੀ ਗਈ।ਇਸ ਸਬੰਧੀ ਕੰਪਿਊਟਰ ਫੈਕਲਟੀ ਮੱਖਣ ਸਿੰਘ ਨੇ ਦੱਸਿਆ ਕਿ ਮੈਂ ਇਹ ਕਿਤਾਬ ਕੁਝ ਕੁ ਮਹੀਨੇ ਪਹਿਲਾਂ ਸ਼ੁਰੂ ਕੀਤੀ ਸੀ ਅਤੇ ਹੁਣ ਮੁਕੰਮਲ ਕਰਕੇ ਇਸ ਨੂੰ ਅਮਲੀ ਰੂਪ ਦਿੱਤਾ ਗਿਆ ਹੈ।ਇਹ ਕਿਤਾਬ ਜਿਥੇ ਸਕੂਲੀ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰੇਗੀ, ਉਥੇ ਹੀ ਕੰਪੀਟੀਸ਼ਨ ਪੇਪਰਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਵੀ ਲਾਹੇਵੰਦ ਸਾਬਿਤ ਹੋਵੇਗੀ।ਉਨ੍ਹਾਂ ਦੱਸਿਆ ਕਿ ਮੇਰੇ ਵਲੋਂ ਕੰਪਿਊਟਰ ਵਿਸ਼ੇ ਨਾਲ ਸੰਬੰਧਤ ਪਹਿਲਾਂ ਵੀ ਕਈ ਕਿਤਾਬਾਂ ਡਿਜ਼ਾਇਨ ਕੀਤੀਆਂ ਗਈਆਂ ਸਨ ਅਤੇ ਭਵਿੱਖ ਵਿੱਚ ਹੋਰ ਬੁੱਕਾਂ ਵੀ ਡਿਜ਼ਾਇਨ ਕੀਤੀਆਂ ਜਾਣਗੀਆਂ, ਜਿੰਨ੍ਹਾਂ ਨਾਲ ਵਿਦਿਆਰਥੀਆਂ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ।ਇਹ ਕਿਤਾਬ ਵਿਦਿਆਰਥੀਆਂ ਅਤੇ ਹੋਰ ਸਾਰੇ ਲੋਕਾਂ ਲਈ ਮੁਫਤ ਉਪਲੱਬਧ ਹੋਵੇਗੀ ਤੇ ਇਸ ਕਿਤਾਬ ਜਲਦ ਹੀ ਸਕੂਲ ਦੀ ਵੈਬ ਸਾਈਟ ‘ਤੇ ਅੱਪਲੋਡ ਕਰ ਦਿੱਤੀ ਜਾਵੇਗੀ।
ਇਸ ਮੌਕੇ ਅੰਤਰਜੀਤ, ਪ੍ਰੀਤਪਾਲ, ਸ੍ਰੀਮਤੀ ਕੁਲਦੀਪ ਕੌਰ ਅਤੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media