ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਜਰਾਤ ਵਿਖੇ ਗਾਂਧੀ ਆਸ਼ਰਮ ਵਿਖੇ ਚਰਖਾ ਕੱਤੇ ਜਾਣ ਤੇ ਹਲਕਾ ਪੱਛਮੀ
ਦੇ ਯੂਥ ਕਾਂਗਰਸ ਪ੍ਰਧਾਨ ਰਵੀ ਪ੍ਰਕਾਸ਼ ਆਸ਼ੂ ਨੇ ਕਿਹਾ ਕਿ ਮਾਨ ਦੀ ਇਸ ਕਾਰਜਸ਼ੈਲੀ ਨਾਲ ਆਮ ਆਦਮੀ ਪਾਰਟੀ ਦੇ ਭਾਜਪਾ, ਆਰ.ਐਸ.ਐਸ ਨਾਲ ਸੰਬੰਧ ਜੱਗ ਜ਼ਾਹਿਰ ਹੋ ਗਏ ਹਨ।ਉਨਾਂ ਕਿਹਾ ਕਿ ਪੰਜਾਬ ਵਿਚ ਸੱਤਾ ‘ਤੇ ਕਾਬਜ਼ ਹੋਣ ਤੋਂ ਬਾਅਦ ਸਰਕਾਰੀ ਦਫਤਰਾਂ ਵਿਚ ਬਾਬਾ ਸਾਹਿਬ ਬੀ.ਆਰ ਅੰਬੇਦਕਰ ਤੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਤਸਵੀਰ ਲਗਾਉਣਾ ਸ਼ਲਾਘਾਯੋਗ ਹੈ, ਪਰ ਰਾਸ਼ਟਰ ਪਿਤਾ ਮਹਾਤਾਮਾ ਗਾਂਧੀ ਦੀ ਤਸਵੀਰ ਹਟਵਾ ਕੇ ਗੁਜਰਾਤ ਵਿਖੇ ਗਾਂਧੀ ਆਸ਼ਰਮ ਵਿਖੇ ਜਾ ਕੇ ਚਰਖਾ ਚਲਾਉਣਾ ਇਕ ਰਾਜਨੀਤਕ ਸਟੰਟ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ 300 ਯੂਨਿਟ ਫ੍ਰੀ ਬਿਜਲੀ ਹਰੇਕ ਔਰਤ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਤੋਂ ਇਲਾਵਾ ਕਈ ਹੋਰ ਗਾਰੰਟੀਆਂ ਦਿੱਤੀਆਂ ਸਨ।ਪਰ ਇਸ ਸਬੰਧੀ ਅਜੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ।ਉਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਾਸੀਆਂ ਨੂੰ ਰਾਹਤ ਦੇਣ ਲਈ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕਰਨ ਦੇ ਨਾਲ ਨਾਲ ਬਿਜਲੀ ਰੇਟ ਵੀ ਘਟਾਏ ਸਨ, ਪਰ ਮੁੱਖ ਮੰਤਰੀ ਮਾਨ ਵਲੋਂ ਸੱਤਾ ਵਿਚ ਆਉਂਦੇ ਹੀ ਫਿਰ ਤੋਂ ਬਿਜਲੀ ਰੇਟਾਂ ਵਿਚ ਵਾਧਾ ਕਰਕੇ ਪੰਜਾਬ ਨਿਵਾਸੀਆ ਨਾਲ ਧੋਖਾ ਕੀਤਾ ਗਿਆ ਹੈ।
ਇਸ ਮੋਕੇ ਅੰਮ੍ਰਿਤਪਾਲ ਪੱਧਰੀ, ਹਰਪਾਲ ਸਿੰਘ, ਮਨੂੰ ਬਾਵਾ, ਪ੍ਰਦੀਪ ਸਿੰਘ, ਹਰਮਨ, ਜਸਬੀਰ ਸੰਧੂ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media