ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪੈ੍ਰਸ ਨੋਟ ਵਿੱਚ ਸਖ਼ਤ
ਤਾੜਨਾ ਕੀਤੀ ਹੈ ਕਿ ਬਿਜਲੀ ਯੰਤਰਾਂ ਦਾ ਸਹੀ ਉਪਯੋਗ ਨਾਂ ਕਰਨ ਨਾਲ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋਣ ਦੀਆਂ ਦੁੱਖਦਾਈ ਘਟਨਾਵਾਂ ਦਿਨੋਂ-ਦਿਨ ਵਧ ਰਹੀਆਂ ਹਨ।ਬੀਤੇ ਦਿਨੀਂ ਜਗਰਾਉਂ ਦੇ ਗੁਰਦੁਆਰਾ ਅਜੀਤਸਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗਿਧੌਰ, ਮਜੌਲਾ ਜ਼ਿਲ੍ਹਾ ਪੀਲੀਭੀਤ (ਯੂ.ਪੀ) ਵਿਖੇ ਬਿਜਲੀ ਦਾ ਸ਼ਾਰਟ-ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ਹਨ, ਜੋ ਕਿ ਬਹੁਤ ਹੀ ਮੰਦਭਾਗਾ ਹੈ।ਇਸ ਘਟਨਾ ਨਾਲ ਹਰ ਸਿੱਖ ਦੇ ਹਿਰਦੇ ਨੂੰ ਠੇਸ ਪਹੁੰਚੀ ਹੈ।ਉਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਾਰ-ਵਾਰ ਕਹਿਣ ਦੇ ਬਾਵਜ਼ੂਦ ਵੀ ਅਜਿਹੇ ਹਾਦਸੇ ਰੁਕ ਨਹੀਂ ਰਹੇ।ਜੇਕਰ ਹਰੇਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਆਪਣੀ ਜਿੰਮੇਵਾਰੀ ਸੁਹਿਰਦਤਾ ਨਾਲ ਨਿਭਾਵੇ ਤਾਂ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media