ਸਮਰਾਲਾ, 5 ਅਪ੍ਰੈਲ – (ਇੰਦਰਜੀਤ ਸਿੰਘ ਕੰਗ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਸਮਰਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।ਜਿਸ ਦੌਰਾਨ ਨਾਨ ਬੋਰਡ ਜਮਾਤਾਂ ਦਾ ਨਤੀਜਾ ਉਨ੍ਹਾਂ ਦੇ ਮਾਪਿਆਂ ਨੂੰ ਦੱਸਿਆ ਗਿਆ ਅਤੇ ਮਾਪਿਆਂ ਨੂੰ ਸਕੂਲ ਦੀਆਂ ਵਿਸ਼ੇਸ਼ਤਾਵਾਂ, ਸਹੂਲਤਾਂ ਅਤੇ ਚੱਲ ਰਹੇ ਗਰੁੱਪਾਂ ਜਾਣਕਾਰੀ ਵੀ ਦਿੱਤੀ ਗਈ।ਇਸ ਮੌਕੇ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਅਤੇ ਸਮੂਹ ਸਟਾਫ ਨੇ ਮਾਪਿਆਂ ਵਲੋਂ ਦਿੱਤੇ ਗਏ ਸੁਝਾਵਾਂ ਨੂੰ ਸੁਣਿਆ ਅਤੇ ਇਨ੍ਹਾਂ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …