Monday, July 6, 2026

ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਸਰਕਾਰੀ ਸੀਨੀ. ਸੈਕੰ. ਸਕੂਲ ਮਾਹਨਾ ਸਿੰਘ ਰੋਡ ਦੇ ਬਾਰਵੀਂ ਦੇ ਵਿਦਿਆਰਥੀਆਂ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦਾ ਦੌਰਾ ਕੀਤਾ।ਵਿਦਿਆਰਥੀਆਂ ਨੂੰ ਕੈਰੀਅਰ ਕੋਸਲਿੰਗ ਬਾਰੇ ਜਾਣਕਾਰੀ ਦਿੱਤੀ ਗਈ।ਡਿਪਟੀ ਡਾਇਰੈਕਟਰ ਵਿਕਰਮਜੀਤ, ਨਰੇਸ਼ ਕੁਮਾਰ ਰੋਜ਼ਗਾਰ ਅਫਸਰ, ਗੋਰਵ ਕੁਮਾਰ ਕੈਰੀਅਰ ਕੋਂਸਲਰ ਅਤੇ ਜਸਬੀਰ ਸਿੰਘ ਜਿਲ੍ਹਾ ਗਾਈਡੈਸ ਕੋਂਸਲਰ ਨੇ ਬੱਚਿਆਂ ਨੂੰ ਰੋਜ਼ਗਾਰ ਦੇ ਵੱਖ-ਵੱਖ ਖੇਤਰਾਂ ਬਾਰੇ ਦੱਸਿਆ।ਬੱਚਿਆਂ ਵਲੋਂ ਕੈਰੀਅਰ ਸਬੰਧੀ ਸਵਾਲ ਵੀ ਕੀਤੇ ਗਏ। ਪ੍ਰਾਰਥੀਆਂ ਨੂੰ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੀਆਂ ਗਤੀਵਿਧੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ।ਉਨਾਂ ਕਿਹਾ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਕੈਰੀਅਰ ਕੌਂਸਲਰ ਗੋਰਵ ਕੁਮਾਰ ਨਾਲ ਮੋਬਾਇਲ ਨੰਬਰ-99157-89068 ਨਾਲ ਰਾਬਤਾ ਰੱਖਿਆ ਜਾ ਸਕਦਾ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …