ਸੰਗਰੂਰ, 6 ਅਪ੍ਰੈਲ (ਜਗਸੀਰ ਲੌਂਗੋਵਾਲ) – ਖਾਲਸਾ ਸ਼ਿਰਜਣਾ ਦਿਵਸ ਨੂੰ ਸਮਰਪਿਤ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅਕਾਲ ਕਾਲਜ ਕੌਂਸਲ ਦੇ
ਸਹਿਯੋਗ ਸਦਕਾ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ 9 ਅਪ੍ਰੈਲ ਅਪ੍ਰੈਲ ਨੂੰ ਗਰੀਬ ਤੇ ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਜਾਣਗੇ।ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਇਹ ਵਿਆਹ ਟਰੱਸਟ ਦੇ ਮੈਨੇਜਿੰਗ ਟਰੱਸਟੀ ਅਤੇ ਉਘੇ ਸਮਾਜ ਸੇਵੀ ਡਾ. ਐਸ.ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਜਾਂਦੇ ਹਨ।ਟਰ ੱਸਟ ਵਲੋਂ ਲੋੜਵੰਦ ਲੜਕੀਆਂ ਨੂੰ ਜਰੂਰਤ ਅਨੁਸਾਰ ਘਰੇਲੂ ਵਰਤੋਂ ਵਾਲਾ ਸਾਜੋ-ਸਮਾਨ ਵੀ ਦਿੱਤਾ ਜਾਂਦਾ ਹੈ।ਹਰ ਧਰਮ ਨਾਲ ਸਬੰਧਿਤ ਜੋੜਿਆਂ ਦੇ ਵਿਆਹ ਉਹਨਾਂ ਦੇ ਧਰਮ ਦੀਆਂ ਰਵਾਇਤਾਂ ਮੁਤਾਬਿਕ ਕੀਤੇ ਜਾਂਦੇ ਹਨ।ਵਿਆਹਾਂ ਵਿੱਚ ਸ਼ਾਮਿਲ ਸਬੰਧਿਤ ਪ੍ਰੀਵਾਰਾਂ ਅਤੇ ਰਿਸ਼ਤੇਦਾਰਾਂ ਦੇ ਲਈ ਚਾਹ ਪਾਣੀ ਅਤੇ ਖਾਣੇ ਦਾ ਪ੍ਰਬੰਧ ਅਕਾਲ ਕਾਲਜ ਕੌਂਸਲ ਵਲੋਂ ਕੀਤਾ ਜਾਂਦਾ ਹੈ।ਲੋੜਵੰਦ ਪ੍ਰੀਵਾਰ ਇਸ ਸਬੰਧੀ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਤੇ ਅਕਾਲ ਧਰਮ ਪ੍ਰਚਾਰ ਦੇ ਮੁੱਖ ਦਫ਼ਤਰ ਵਿੱਚ ਆਪਣਾ ਨਾਂ ਦਰਜ਼ ਕਰਵਾ ਕੇ ਲਾਹਾ ਲੈ ਸਕਦੇ ਹਨ।ਟਰੱਸਟ ਅਤੇ ਕੌਂਸਲ ਵਲੋਂ ਰਜਿਸ਼ਟ੍ਰੇਸਨ ਸ਼ੁਰੂ ਕੀਤੀ ਜਾ ਚੁੱਕੀ ਹੈ। ਇਹਨਾਂ ਵਿਆਹਾਂ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਮੈਂਬਰ ਅਤੇ ਹੋਰ ਮੋਹਤਵਰ ਸ਼ਖਸੀਅਤਾਂ ਮੌਜ਼ੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media