ਅੰਮ੍ਰਿਤਸਰ, 6 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਅੰਗਰੇਜ਼ੀ ਵਿਭਾਗ ਦੇ ਪੋਸਟ ਗ੍ਰੈਜੂਏਟ ਵਿਭਾਗ ਦੀ ਅੰਗਰੇਜ਼ੀ ਸਾਹਿਤ ਸਭਾ ਨੇ ‘ਸ਼ਖਸ਼ੀਅਤ ਵਿਕਾਸ’ ਵਿਸ਼ੇ
’ਤੇ ਵਰਕਸ਼ਾਪ ਆਯੋਜਿਤ ਕੀਤੀ ਗਈ।ਕੈਰੀਅਰ ਲਾਂਚਰ ਗਰੁੱਪ ਦੇ ਸ੍ਰੀ ਨਿਤਿਨ ਅਗਰਵਾਲ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ, ਜਦਕਿ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।
ਇਸ ਵਰਕਸ਼ਾਪ ਦਾ ਆਗਾਜ਼ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕਰਕੇ ਕੀਤਾ ਗਿਆ।ਵਿਭਾਗ ਮੁਖੀ ਪ੍ਰੋ: ਅਨੁਪਮ ਸੰਧੂ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਜਾਣ-ਪਛਾਣ ਕਰਵਾਈ।ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਕੈਰੀਅਰ ਦੇ ਵਧੀਆ ਵਿਕਲਪ ਚੁਣਨ ਅਤੇ ਆਪਣੇ ਟੀਚਿਆਂ ’ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ।ਅਗਰਵਾਲ ਨੇ ਵਿਦਿਆਰਥੀਆਂ ਨਾਲ ਇੰਟਰਵਿਊਜ਼ ਵਰਗੀ ਪ੍ਰਕਿਰਿਆ ਤੋਂ ਗੁਜ਼ਰਣ ਲਈ ਆਪਣੇ ਸੁਝਾਅ ਸਾਂਝੇ ਕੀਤੇ।ਉਨ੍ਹਾਂ ਭਾਸ਼ਾ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਮਸ਼ਵਰਾ ਦਿੱਤਾ ਕਿ ਉਹ ਗਲੋਬਲ ਦੀ ਦੁਨੀਆ ’ਚ ਬਿਹਤਰ ਕੈਰੀਅਰ ਦੇ ਮੌਕੇ ਹਾਸਲ ਕਰਨ ਲਈ ਆਪਣੇ ਸੰਚਾਰ ਹੁਨਰ ਨੂੰ ਵਧਾਉਣ।
ਇੰਗਲਿਸ਼ ਲਿਟਰੇਰੀ ਸੁਸਾਇਟੀ ਦੀ ਪ੍ਰਧਾਨ ਸ੍ਰੀਮਤੀ ਭਵਨਜੋਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ, ਜਦ ਕਿ ਸਮਾਗਮ ਦਾ ਸੰਚਾਲਨ ਸੁਸਾਇਟੀ ਦੀ ਮੀਤ ਪ੍ਰਧਾਨ ਸ੍ਰੀਮਤੀ ਰੀਆ ਸੈਣੀ ਨੇ ਬਾਖੂਬੀ ਕੀਤਾ।
ਇਸ ਮੌਕੇ ਪ੍ਰੋ: ਸੁਪਨਿੰਦਰਜੀਤ ਕੌਰ, ਪ੍ਰੋ: ਪ੍ਰਨੀਤ ਢਿੱਲੋਂ, ਡਾ: ਸਾਵੰਤ ਸਿੰਘ ਮੰਟੋ, ਪ੍ਰੋ: ਮਲਕਿੰਦਰ ਸਿੰਘ, ਪ੍ਰੋ: ਦਲਜੀਤ ਸਿੰਘ, ਡਾ: ਮਮਤਾ ਮਹਿੰਦਰੂ, ਪ੍ਰੋ: ਵਿਜੇ ਬਰਨਾਰਡ, ਡਾ. ਜਸਵਿੰਦਰ ਕੌਰ, ਪ੍ਰੋ. ਪੂਜਾ ਕਾਲੀਆ, ਪ੍ਰੋ: ਗੁਰਪ੍ਰੀਤ ਸਿੰਘ, ਪ੍ਰੋ: ਰਵਨੀਤ ਕੌਰ ਅਤੇ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media