Sunday, June 29, 2025
Breaking News

ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ਼

ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗਾਂ ਲਿਆ ਜਾਇਜ਼ਾ

ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹਰਬੀਰ ਸਿੰਘ ਆਈ.ਏ.ਐਸ ਨੇ ਬਤੋਰ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ਼ ਸੰਭਾਲ ਲਿਆ।ਉਨ੍ਹਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪੰਜਾਬ ਪੁਲਿਸ ਵੱਲੋਂ ਗਾਰਡ ਆਫ ਆਨਰ ਕੀਤਾ ਗਿਆ।ਇਸ ਤੋਂ ਬਾਅਦ ਹੋਰ ਜਿਲ੍ਹਾ ਅਧਿਕਾਰੀਆਂ ਨੇ ਨਵਨਿਯੁੱਕਤ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਸਵਾਗਤ ਕੀਤਾ ਗਿਆ।ਉਨ੍ਹਾਂ ਨੇ ਵੱਖ ਵੱਖ ਅਧਿਕਾਰੀਆਂ ਤੋਂ ਜਿਲ੍ਹਾ ਪਠਾਨਕੋਟ ਦੀ ਮੋਜ਼ੂਦਾ ਸਥਿਤੀ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।
                    ਜਿਕਰਯੋਗ ਹੈ ਹਰਬੀਰ ਸਿੰਘ ਜੋ ਕਿ 2013 ਆਈ.ਏ.ਐਸ ਬੈਚ ਦੇ ਅਧਿਕਾਰੀ ਹਨ ਅਤੇ ਪਠਾਨਕੋਟ ਤੋਂ ਪਹਿਲਾਂ ਉਹ ਜਿਲ੍ਹਾ ਫਰੀਦਕੋਟ ਵਿਖੇ ਬਤੋਰ ਡਿਪਟੀ ਕਮਿਸਨਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਫਰੀਦਕੋਟ ਤੋਂ ਪਹਿਲਾ ਜਿਲ੍ਹਾ ਨਵਾਂ ਸਹਿਰ ਅਤੇ ਜਿਲ੍ਹਾ ਹੁਸ਼ਿਆਰਪੁਰ ਵਿਖੇ ਬਤੋਰ ਵਧੀਕ ਡਿਪਟੀ ਕਮਿਸਨਰ ਵਜੋਂ ਵੀ ਅਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੱਖ-ਵੱਖ ਜਿਲਿਆਂ ਵਿੱਚ ਬਤੋਰ ਐਸ.ਡੀ.ਐਮ ਅਤੇ ਸਹਾਇਕ ਕਮਿਸਨਰ ਵਜੋਂ ਵੀ ਸੇਵਾਵਾਂ ਅਤੇ ਕਾਰਪੋਰੇਸਨ ਅੰਮ੍ਰਿਤਸਰ ਤੇ ਹੁਸ਼ਿਆਰਪੁਰ ਵਿੱਚ ਬਤੋਰ ਕਮਿਸ਼ਨਰ ਵੀ ਰਹਿ ਚੁੱਕੇ ਹਨ।
                    ਉਨ੍ਹਾਂ ਵਲੋਂ ਸਿਹਤ ਵਿਭਾਗ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਲ੍ਹੇ ਅੰਦਰ ਕਰੋਨਾ ਦੀ ਸਥਿਤੀ ਦਾ ਜਾਇਜਾ ਲਿਆ ਅਤੇ ਨਿਰਧਾਰਤ ਟੀਚੇ ਪੂਰੇ ਕਰਨ ਦੀ ਹਦਾਇਤ ਵੀ ਕੀਤੀ।ਉਨਾਂ ਜਿਲ੍ਹੇ ਅੰਦਰ ਕਣਕ ਦੀ ਆਮਦ ਨੂੰ ਲੈ ਕੇ ਕੀਤੇ ਗਏ ਯੋਗ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …