ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗੰਵਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਦੇ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ
ਪਹੁੰਚਣ ‘ਤੇ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਮੈਡਮ ਕਿਰਨਪਾਲ ਕੌਰ, ਸਰਬਜੀਤ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਸਮੂਹ ਸਟਾਫ਼ ਅਤੇ ਬੱਚਿਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਮਾਤਾ ਹਰਪਾਲ ਕੌਰ ਨੇ ਦਸਵੀਂ ਅਤੇ ਬਾਰ੍ਹਵੀਂ ਕਲਾਸਾਂ ਦੇ ਬੱਚਿਆਂ ਨੂੰ 26 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੇ ਪੇਪਰਾਂ ਲਈ ਮਿਹਨਤ ਕਰਨ ਦੀ ਪ੍ਰੇਰਨਾ ਕੀਤੀ।ਉਨਾਂ ਬੱਚਿਆਂ ਨੂੰ ਪੇਪਰਾਂ ਵਿੱਚ ਚੰਗੇ ਨਤੀਜੇ ਆਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ।ਸਮੂਹ ਸਟਾਫ਼ ਅਤੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਭਗੰਵਤ ਸਿੰਘ ਮਾਨ ਦੇ ਮੁੱਖ ਮੰਤਰੀ ਬਣਨ ਅਤੇ ਆਮ ਆਦਮੀ ਪਾਰਟੀ ਦੀ ਜਿੱਤ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਗੁਰਜੀਤ ਸਿੰਘ ਨੰਬਰਦਾਰ, ਕੁਲਦੀਪ ਸਿੰਘ ਚੀਮਾਂ, ਗੁਰਪ੍ਰੀਤ ਚੀਮਾਂ, ਬਹਾਦਰ ਚਹਿਲ, ਨੀਟਾ ਚੀਮਾਂ, ਮਨਪ੍ਰੀਤ ਚੀਮਾਂ, ਸ਼ੋਸ਼ਲ ਮੀਡੀਆਂ ਕੋਆਰਡੀਨੇਟਰ ਪੰਜਾਬ ਟੀਮ ਅਤੇ ਪਾਰਟੀ ਵਰਕਰ ਮੌਜ਼ੂਦ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media