ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਨਿੱਜੀ ਤੋਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇ ਹਨ ਅਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਜਿਲ੍ਹਾ ਪਠਾਨਕੋਟ ਨੀਮ ਪਹਾੜੀ ਖੇਤਰ ਹੈ ਠੰਡ ਦਾ ਮੋਸਮ ਹੋਣ ਕਰਕੇ ਝੋਨੇ ਦੀ ਫਸਲ ਤਿਆਰ ਹੋਣ ਤੇ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਲਈ ਜਿਲ੍ਹਾ ਪਠਾਨਕੋਟ ‘ਚ ਝੋਨੇ ਦੀ ਬਿਜ਼ਾਈ 1 ਜੂਨ ਤੋਂ ਸ਼ੁਰੂ ਕੀਤੀ ਜਾਵੇ, ਇਸ ਤੋਂ ਇਲਾਵਾ ਕਿਸਾਨਾਂ ਦੀਆਂ ਹੋਰ ਮੰਗਾਂ ਤੋਂ ਵੀ ਮੁੱਖ ਮੰਤਰੀ ਪੰਜਾਬ ਨੂੰ ਜਾਣੂ ਕਰਵਾਇਆ ਹੈ।ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਇਹ ਪ੍ਰਗਟਾਵਾ ਦਾਣਾ ਮੰਡੀ ਕਾਨਵਾਂ ਬਲਾਕ ਪਠਾਨਕੋਟ ਵਿਖੇ ਲਗਾਏ ਜ਼ਿਲਾ ਪੱਧਰੀ ਕਿਸਾਨ ਮੇਲੇ ਮਗਰੋਂ ਕੀਤਾ।ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ, ਵਿਭੂਤੀ ਸਰਮਾ ਹਲਕਾ ਇੰਚਾਰਜ਼ ਪਠਾਨਕੋਟ, ਅਮਿਤ ਮਿੰਟੂ ਹਲਕਾ ਇੰਚਾਰਜ ਸੁਜਾਨਪੁਰ, ਡਾ. ਅਮਰੀਕ ਸਿੰਘ ਬਲਾਕ ਖੇਤੀ ਬਾੜੀ ਅਫਸਰ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਡਾ. ਪਿ੍ਰਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਜਤਿੰਦਰ ਕੁਮਾਰ, ਨਿਰਮਲਾ ਦੇਵੀ ਸਰਪੰਚ, ਰਵਿੰਦਰ ਸਿੰਘ, ਵਿਸ਼ਾਲ ਸ਼ਰਮਾ ਖੇਤੀ ਵਿਸਥਾਰ ਅਫਸਰ, ਡਾ. ਵਿਕਰਾਂਤ ਧਵਨ, ਡਾ. ਹਰਪ੍ਰੀਤ ਸਿੰਘ ਡਿਪਟੀ ਪੀ.ਡੀ, ਡਾ. ਰਣਧੀਰ ਸਿੰਘ ਖੇਤੀਬਾੜੀ ਅਫਸਰ, ਡਾ. ਹਰਿੰਦਰ ਸਿੰਘ ਬੈਂਸ, ਡਾ. ਸਵਰਪ ਕੁਮਾਰ ਡਿਗਰਾ (ਸੇਵਾ ਮੁਕਤ ਖੇਤੀ ਅਧਿਕਾਰੀ) ਅਵਤਾਰ ਸਿੰਘ ਅਜੀਜਪੁਰ, ਗੌਰਵ ਕੁਮਾਰ ਝਲੋਆ, ਜਸਵੰਤ ਸਿੰਘ, ਗੁਰਦਿਆਲ ਸਿੰਘ ਸੈਣੀ, ਬਲਵਿੰਦਰ ਕੁਮਾਰ, ਮਨਜੀਤ ਕੌਰ ਸਮੇਤ ਸਮੂਹ ਸਟਾਫ ਅਤੇ ਵੱਡੀ ਗਿਣਤੀ ‘ਚ ਕਿਸਾਨ ਇਸ ਸਮੇਂ ਹਾਜ਼ਰ ਸਨ।
ਜਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਬਲਾਕ ਪਠਾਨਕੋਟ ਵਿਖੇ ਮੇਲਾ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਜੀ ਦੇ ਆਦੇਸ਼ਾਂ ਅਨੁਸਾਰ ਲਗਾਇਆ ਗਿਆ ਅਤੇ ਕਿਸਾਨ ਮੇਲੇ ਦੋਰਾਨ ਆਤਮਾ ਤਹਿਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ।ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਕਿਸਾਨ ਮੇਲੇ ਦਾ ਉਦਘਾਟਨ ਕੀਤਾ।ਖੇਤੀਬਾੜੀ, ਬਾਗਬਾਨੀ, ਡੇਅਰੀ ਵਿਭਾਗ, ਮੱਛੀ ਪਾਲਣ, ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।ਕਿਸਾਨ ਮੇਲੇ ਦਾ ਮੁੱਖ ਉਦੇਸ਼ ਝੋਨੇ ਦੀ ਸਿੱਧੀ ਬਿਜਾਈ ਅਪਨਾਉ, ਪਾਣੀ ਬਚਾਉ, ਪੰਜਾਬ ਬਚਾਉ” ਤੇ ਸਹਿਕਾਰੀ ਖੇਤੀ ਰਿਹਾ।ਵੱਖ-ਵੱਖ ਅਦਾਰਿਆਂ ਵਲੋਂ ਲਗਾਈਆਂ ਪ੍ਰਦਰਸ਼ਨੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਕਿਸਾਨ ਸਿਖਲਾਈ ਕੈਂਪ ਲਗਾਉਣਾ ਇੱਕ ਵਧੀਆ ਉਪਰਾਲਾ ਹੈ।
ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਦੀ ਵਧ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਜ਼ਾਏ ਖੇਤਾਂ ਵਿੱਚ ਵਾਹ ਕੇ ਝੋਨੇ ਦੀ ਲਵਾਈ ਕੀਤੀ ਜਾਵੇ ਤਾਂ ਝੋਨੇ ਦੀ ਪੈਦਾਵਾਰ ਵਧਣ ਦੇ ਨਾਲ ਨਾਲ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਦਦ ਵੀ ਮਿਲੇਗੀ।
ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆ ਦਾ ਟਾਕਰਾ ਕਰਨ ਲਈ ਕਿਸਾਨਾਂ ਨੂੰ ਫਸਲਾਂ ਦੀ ਪੈਦਾਵਾਰ ਤੇ ਹੁੰਦੇ ਖਰਚੇ ਦਾ ਹਿਸਾਬ ਕਿਤਾਬ ਰੱਖਣਾ ਚਾਹੀਦਾ ਹੈ।
ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਡਾ. ਗੁਲਜ਼ਾਰ ਸਿੰਘ ਸੰਘੇੜਾ ਡਾਇਰੈਕਟਰ ਖੇਤਰੀ ਗੰਨਾ ਖੋਜ ਕੇਂਦਰ, ਕਪੂਰਥਲਾ ਨੇ ਗੰਨੇ ਕਾਸ਼ਤ ਬਾਰੇ, ਡਾ. ਸੀਮਾ ਸ਼ਰਮਾ ਫਸਲ ਵਿਗਿਆਨੀ ਨੇ ਝੋਨੇ ਦੀਆਂ ਉਨਤ ਕਿਸਮਾਂ ਦੀ ਬਿ੍ਰਾਈ ਕਰਨ, ਡਾ. ਜਸਬੀਰ ਸਿੰਘ ਨੇ ਝੋਨੇ ਦੀ ਸਿਧੀ ਬਿਜਾਈ ਬਾਰੇ, ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਿਰ ਡਾ. ਸੁਨੀਲ ਕਸ਼ਅੱਪ ਨੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ, ਡਾ. ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸਰ ਨੇ ਬਾਗਾਂ ਦੀਆਂ ਸਮੱਸਿਆਂਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਡਾ. ਪ੍ਰਿਤਪਾਲ ਸਿੰਘ ਨੇ ਸਟੇਜ ਸਕੱਤਰ ਦੇ ਫਰਜ਼ ਬਾਖੂਬੀ ਨਿਭਾਉਣ ਦੇ ਨਾਲ ਨਾਲ ਖੇਤੀ ਜਿਨਸਾਂ ਦੇ ਮੰਡੀਕਰਨ ਦੇ ਨੁਕਤੇ ਸਾਂਝੇ ਕੀਤੇ।ਅਗਾਂਹਵਧੂ ਕਿਸਾਨ ਗੁਰਨਾਮ ਸਿੰਘ ਛੀਨਾ ਨੇ ਕਿਸਾਨਾਂ ਦੀਆਂ ਗੰਨੇ ਦੀ ਕਾਸ਼ਤ ਨਾਲ ਸੰਬੰਧਤ ਸਮੱਸਿਆਵਾਂ ਆਦਿ ਤੋਂ ਜਾਣੂ ਕਰਵਾਇਆ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …