ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ
ਕੇਜਰੀਵਾਲ ਨਾਲ ਪੰਜਾਬ ਦੇ ਬਿਜਲੀ, ਕੋਲੇ ਅਤੇ ਸੜਕਾਂ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ `ਤੇ ਵਿਚਾਰ-ਚਰਚਾ ਕੀਤੀ ਗਈ।ਹਰਭਜਨ ਸਿੰਘ ਨੇ ਕੇਜਰੀਵਾਲ ਨੂੰ ਗਰਮੀ ਅਤੇ ਸਾਉਣੀ ਦੇ ਆ ਰਹੇ ਸੀਜ਼ਨ ਦੌਰਾਨ ਬਿਜਲੀ ਦੀ ਸਪਲਾਈ ਅਤੇ ਕੋਲੇ ਦੀ ਮੌਜ਼ੂਦਾ ਸਥਿਤੀ ਬਾਰੇ ਵਿਸਥਾਰ ‘ਚ ਦੱਸਿਆ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਪਲਾਈ ਲਈ ਬਿਜਲੀ ਦੇਣ ਦੇ ਪੁਖਤਾ ਪ੍ਬੰਧ ਕੀਤੇ ਜਾ ਰਹੇ ਹਨ।ਕੇਜਰੀਵਾਲ ਨੇ ਵਿਭਾਗ ਦੀ ਕਾਰਗੁਜ਼ਾਰੀ ਲਈ ਬਿਹਤਰੀਨ ਕੰਮ ਕਰਨ ‘ਤੇ ਜ਼ੋਰ ਦਿੰਦੇ ਕਿਹਾ ਕਿ ਪੰਜਾਬ ਨੂੰ ਤੁਹਾਡੇ ਤੋਂ ਵੱਡੀਆਂ ਆਸਾਂ ਹਨ ਅਤੇ ਸਭ ਦਾ ਫਰਜ਼ ਬਣਦਾ ਹੈ ਕਿ ਆਪੋ ਆਪਣੀ ਡਿਊਟੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਈ ਜਾਵੇ।ਮੰਤਰੀ ਹਰਭਜਨ ਸਿੰਘ ਨੇ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਸਾਡੀ ਸਾਰੀ ਟੀਮ ਪੰਜਾਬ ਦੇ ਭਲੇ ਲਈ ਦਿ੍ੜ ਹੈ ਅਤੇ ਤੁਹਾਨੂੰ ਮਿਲ ਕੇ ਸਦਾ ਦੇਸ਼ ਅਤੇ ਮਾਨਵਤਾ ਲਈ ਕੁੱਝ ਕਰਨ ਦੀ ਪ੍ਰੇਰਨਾ ਸਾਨੂੰ ਮਿਲਦੀ ਹੈ।ਉਨ੍ਹਾਂ ਕਿਹਾ ਕਿ ਉਨਾਂ ਨੂੰ ਮਾਣ ਹੈ ਕਿ ਉਹ ਆਮ ਆਦਮੀ ਪਾਰਟੀ ਦਾ ਹਿੱਸਾ ਹਨ ਅਤੇ ਪੰਜਾਬ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਕੰਮ ਰਹੇ ਹਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media