Monday, December 23, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਾਈਕਲੋਥੌਨ 2022 ਦਾ ਆਯੋਜਨ

ਅੰਮ੍ਰਿਤਸਰ, 9 ਅਪ੍ਰੈਲ (ਖੁਰਮਣੀਆਂ) – ਸਿਹਤਮੰਦ ਰਹਿਣ ਲਈ ਸਾਨੂੰ ਸਰੀਰਕ ਤੌਰ `ਤੇ ਸਰਗਰਮ ਰਹਿਣ ਦੀ ਲੋੜ ਹੈ ਅਤੇ ਨਿਯਮਿਤ ਤੌਰ `ਤੇ ਸਾਈਕਲ ਚਲਾਉਣਾ ਅਕਿਰਿਆਸ਼ੀਲ ਜੀਵਨ ਸ਼ੈਲੀ ਨਾਲ ਜੁੜੀਆਂ ਸਿਹਤ ਸਮੱਸਿਆਵਾਂ ਨੂੰ ਘਟਾਉਣ ਦਾ ਸਭ ਤੋਂ ਵਧੀਆ ਤਰੀਕਾ ਹੈ।ਇਸ ਲਈ ਸਾਡੀ ਰੋਜ਼ਮਰਾ ਜ਼ਿੰਦਗੀ `ਚ ਸਾਈਕਲ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਦੇ ਮਕਸਦ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਦੀ ਸਰਪ੍ਰਸਤੀ ਹੇਠ ਨੇ ਮਿਆਸ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਤੇ ਫਿਟਨੈਸ ਕਲੱਬ ਦੇ ਸਹਿਯੋਗ ਨਾਲ 10 ਕਿਲੋਮੀਟਰ ਸਾਈਕਲੋਥੌਨ ਦਾ ਆਯੋਜਨ ਕੀਤਾ।ਇਹ ਸਾਈਕਲੋਥੌਨ ਯੂਨੀਵਰਸਿਟੀ ਕੈਂਪਸ `ਚ ਕਰਵਾਈ ਗਈ ਜਿਸ ਵਿੱਚ 80 ਸਾਈਕਲਿਸਟਾਂ ਨੇ ਭਾਗ ਲਿਆ।
               ਸਾਈਕਲੋਥੌਨ ਨੂੰ ਝੰਡੀ ਦਿਖਾਉਂਦੇ ਹੋਏ ਪ੍ਰੋ. ਅਨੀਸ਼ ਦੂਆ ਨੇ ਕਿਹਾ ਕਿ ਇਹ ਗਤੀਵਿਧੀ ਸਰੀਰਕ ਅਤੇ ਮਾਨਸਿਕ ਸਿਹਤ ਲਾਭ ਪ੍ਰਦਾਨ ਕਰਦੀ ਹੈ ਅਤੇ ਅਸੀਂ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਜੀਉਂਦੇ ਹਾਂ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਦਿਆਰਥੀਆਂ ਦੇ ਨਾਲ-ਨਾਲ ਵਾਤਾਵਰਣ ਦੀ ਤੰਦਰੁਸਤੀ ਲਈ ਵਚਨਬੱਧ ਹੈ।
              ਇਸ ਵਿੱਚ ਲਗਭਗ 80 ਪ੍ਰਤੀਯੋਗੀਆਂ ਨੇ ਭਾਗ ਲਿਆ ਅਤੇ 6 ਵਿਜੇਤਾ (ਹਰੇਕ ਪੁਰਸ਼ ਅਤੇ ਮਹਿਲਾ ਵਰਗ ਵਿੱਚ 3) ਚੁਣੇ ਗਏ।ਵਿਭਾਗ ਦੇ 40 ਵਲੰਟੀਅਰਾਂ ਨੇ ਖੁਦ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਮੈਡੀਕਲ ਟੀਮ, ਸਰਵੀਲੈਂਸ ਟੀਮ ਅਤੇ ਮੀਡੀਆ ਟੀਮ ਵਿੱਚ ਆਪਣੀਆਂ ਸੇਵਾਵਾਂ ਦਿੱਤੀਆਂ।
ਫਿਟਨੈਸ ਕਲੱਬ ਦੇ ਸਲਾਹਕਾਰ ਡਾ. ਅਮਰਿੰਦਰ ਸਿੰਘ ਅਤੇ ਸ਼੍ਰੀਨਿਵਾਸ ਰਾਓ ਪਚਾਵਾ ਦੀ ਅਗਵਾਈ ਹੇਠ ਵਿਦਿਆਰਥੀ ਕੋਆਰਡੀਨੇਟਰ ਸਨੋਬਰ ਰੁਪਾਲ, ਅਦਿਤੀ ਪਾਟਕਰ ਅਤੇ ਆਸ਼ੂਤੋਸ਼ ਸਿੰਘ ਦੁਆਰਾ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …