Tuesday, November 24, 2026

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਕਟੜਾ ਕਰਮ ਸਿੰਘ ਵਿਖੇ ਸਲਾਨਾ ਇਨਾਮ ਵੰਡ ਸਮਾਗਮ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿੱਚ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਪ੍ਰਿੰਸੀਪਲ ਡਾ: ਸ਼੍ਰੀਮਤੀ ਅਮਰਪਲਾੀ ਕੌਰ ਨੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਨਾਂ ਨੂੰ ‘ਜੀ ਆਇਆਂ’ ਆਖਿਆ।ਸਕੂਲ ਦੇ ਬੱਚਿਆਂ ਵੱਲੋਂ ਇੱਕ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਮੁੱਖ ਮਹਿਮਾਨ ਜੁਗਰਾਜ ਸਿੰਘ ਰੰਧਾਵਾ ਵਲੋਂ ਜਿਲ੍ਹਾ, ਬਲਾਕ ਅਤੇ ਸਟੇਟ ਪੱਧਰ ਤੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।ਉਨਾਂ ਨੇ ਪ੍ਰਿੰਸੀਪਲ ਡਾ: ਅਮਰਪਾਲੀ ਅਤੇ ਸਟਾਫ ਦੀ ਸਖਤ ਮਿਹਨਤ ਲਈ ਖੂਬ ਹੌਸਲਾ ਅਫਜ਼ਾਈ ਕੀਤੀ। ਮੁੱਖ ਮਹਿਮਾਨ ਰੰਧਾਵਾ ਨੂੰ ਸਕੂਲ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਦੌਰਾਨ ਸਕੂਲ ਵਿੱਚ ਨਵੇਂ ਬਣੇ ਕਮਰੇ ਦਾ ਵੀ ਉਦਘਾਟਨ ਕੀਤਾ ਗਿਆ।
                    ਪ੍ਰੋਗਰਾਮ ਵਿੱਚ ਬੀ.ਐਨ.ਓ ਵਿਨੋਦ ਕਾਲੀਆ, ਡੀ.ਐਮ ਮੈਥ ਸਰਬਦੀਪ, ਬੀ.ਐਮ ਅੰਗ੍ਰੇਜ਼ੀ ਨਵਦੀਪ, ਬੀ.ਐਮ.ਮੈਥ ਸ਼੍ਰੀਮਤੀ ਸੁਖਰਾਜ, ਸਕੂਲ ਸਟਾਫ ਅਤੇ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …