ਸ਼ਹਿਰ ਵਾਸੀਆਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਦੀ ਨਹੀਂ ਆਉਣ ਦਿੱਤੀ ਜਾਵੇਗਾ ਕੋਈ ਮੁਸ਼ਕਲ- ਮੇਅਰ
ਅੰਮ੍ਰਿਤਸਰ 11 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਸ਼ਹਿਰਵਾਸੀਆਂ ਨੂੰ ਮੁੱਢਲੀਆਂ ਸਹੁਲਤਾਂ ਪ੍ਰਦਾਨ ਕਰਨ ਦੇ ਕੰਮਾਂ ਵਿੱਚ ਹੋਰ ਤੇਜ਼ੀ
ਲਿਆਉਂਦਿਆਂ ਅੱਜ ਵਿਧਾਇਕ ਡਾ: ਅਜੈ ਗੁਪਤਾ ਦੇ ਨਾਲ ਮਿਲ ਕੇ ਵਾਰਡ ਨੰ: 55 ਦੇ ਇਲਾਕਾ ਵੱਡਾ ਹਰੀਪੁਰਾ ਦੇ ਨਾਲ ਲੱਗਦੇ ਇਲਾਕਿਆਂ `ਚ ਸ਼ੁਧ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਬੇਹਤਰ ਬਨਾਉਣ ਲਈ ਲਗਭਗ 14 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ `ਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਸ਼ੀਹਰ ਦੀ ਹਰ ਵਾਰਡ `ਚ ਸ਼ੁੱਧ ਪਾਣੀ ਦੇ ਲਈ ਨਵੇਂ ਟਿਊਬਵੈਲ ਲਗਾਏ ਗਏ ਹਨ ਅਤੇ ਅਗਾਂਹ ਵੀ ਇਸੇ ਤਰ੍ਹਾਂ ਵਿਕਾਸ ਕਾਰਜ਼ ਜਾਰੀ ਰਹਿਣਗੇ।ਸ਼ਹਿਰ ਦੀ ਹਰ ਇਕ ਵਾਰਡ ਵਿੱਚ ਵਾਟਰ ਸਪਲਾਈ ਲਾਈਨਾਂ ਦਾ ਜਾਲ ਵਿਛਾਇਆ ਗਿਆ ਹੈ।ਉਹਨਾਂ ਭਰੋਸਾ ਦੁਆਇਆ ਕਿ ਪੰਜਾਬ ਦੀ ਜਨਤਾ ਨੇ ਜਿਸ ਉਤਸ਼ਾਹ ਦੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਲਿਆਂਦੀ ਹੈ, ਪਾਰਟੀ ਇਕਜੁੱਟ ਹੋ ਕੇ ਸ਼ਹਿਰ ਵਾਸੀਆਂ ਦੀ ਸੇਵਾ ਕਰੇਗੀ।
ਇਸ ਮੌਕੇ ਰਜਿੰਦਰ ਸਿੰਘ ਮਰੜ੍ਹੀ ਕਾਰਜ਼ਕਾਰੀ ਇੰਜੀ., ਨਰਿੰਦਰ ਜੇ.ਈ., ਨਗਰ ਨਿਗਮ ਦੇ ਅਧਿਕਾਰੀ ਅਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਮੌਜ਼ੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media