ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਇਨਟੈਕ ਦੇ ਅੰਮ੍ਰਿਤਸਰ ਚੈਪਟਰ ਵਲੋਂ ਅੰਮ੍ਰਿਤਸਰ ਦੇ ਸਕੂਲ ਹੈਰੀਟੇਜ਼ ਕਲੱਬਾਂ ਦੇ ਵਿਦਿਆਰਥੀਆਂ ਨੂੰ ਜਲਿਆਂਵਾਲਾ
ਬਾਗ ਦੀ ਵਿਰਾਸਤੀ ਫੇਰੀ ਕਰਵਾਈ ਗਈ।ਕਲੱਬਾਂ ਦੇ ਕੋਆਰਡੀਨੇਟਰ ਇੰਜ: ਸਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੁ ਹਰਕਿਸ਼ਨ ਪਬਲਿਕ ਸਕੂਲ ਲਿੰਕ ਰੋਡ ਸੁਲਤਾਨਵਿੰਡ, ਹੋਲੀਹਾਰਟ ਪਬਲਿਕ ਸਕੂਲ, ਸਰਕਾਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੂਧਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਵਿੱਚ ਭਾਗ ਲਿਆ।ਪੰਜਾਬ ਦੇ ਸਟੇਟ ਕਨਵੀਨਰ ਡਾਕਟਰ ਸੁਖਦੇਵ ਸਿੰਘ, ਸਾਬਕਾ ਕੋਆਰਡੀਨੇਟਰ ਅੰਮ੍ਰਿਤ ਲਾਲ ਮੰਨਣ ਅਤੇ ਹੋਰ ਇਨਟੈਕ ਮੈਂਬਰ ਵੀ ਇਸ ਵਿੱਚ ਸ਼ਾਮਲ ਹੋਏ।ਵਿਦਿਆਰਥੀਆਂ ਨੇ ਜਲਿਆਂਵਾਲਾ ਬਾਗ ਦੇ ਆਜ਼ਾਦੀ ਸੰਗਰਾਮ ਵਿੱਚ ਜੋ ਮਹੱਤਵ ਹੈ, ਉਸ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media