ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਵਲੋਂ ਜ਼ਿਲ੍ਹਾ ਪੁਲੀਸ ਮੁੱਖੀ ਤੇ ਇਮਾਨਦਾਰ ਅਫ਼ਸਰ ਮਨਦੀਪ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਸਭਾ ਦੇ ਕੌਮੀ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ ਨੇ ਕਿਹਾ ਕਿ ਸਭਾ ਦੀ ਤਰਫੋਂ ਪੁਲਿਸ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।ਉਨ੍ਹਾਂ ਸਭਾ ਵਲੋਂ ਕੀਤੀਆਂ ਜਾ ਰਹੀਆਂ ਸਮਾਜ ਹਿੱਤੂ ਗਤੀਵਿਧੀਆਂ ਬਾਰੇ ਵੀ ਜ਼ਿਲ੍ਹਾ ਪੁਲੀਸ ਮੁੱਖੀ ਨੂੰ ਜਾਣੂ ਕਰਵਾਇਆ।ਇਸ ਮੌਕੇ ਗੁਰਦੁਆਰਾ ਸਿੰਘ ਸਭਾ ਸੰਗਰੂਰ ਦੇ ਪ੍ਰਧਾਨ ਭਾਈ ਸਤਪਾਲ ਸਿੰਘ, ਸਕੱਤਰ ਕਰਮਜੀਤ ਸਿੰਘ ਗੱਗੜਪੁਰ, ਖਜ਼ਾਨਚੀ ਜਰਨੈਲ ਸਿੰਘ ਅਤੇ ਐਗਜ਼ੈਕਟਿਵ ਮੈਂਬਰ ਅੰਮ੍ਰਿਤਪਾਲ ਸਿੰਘ ਸੰਗਰੂਰ ਅਤੇ ਹੋਰ ਮੋਹਤਵਰ ਵਿਅਕਤੀ ਵੀ ਮੌਜ਼ੂਦ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …