ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੇ ਸਹਿਯੇਗ (ਹਾਫ ਵੇਅ ਹੋਮ),
ਨਾਰੀ ਨਿਕੇਤਨ ਕੰਪਲੈਕਸ ਅੰਮ੍ਰਿਤਸਰ ਵਿਖੇ ਰਹਿ ਰਹੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਸਮੇਂ ਸੰਸਥਾ ਵਿੱਚ ਰਹਿ ਰਹੀਆਂ ਸਹਿਵਾਸਣਾਂ ਨੇ ਅਲੱਗ-ਅਲੱਗ ਤਰਾਂ ਦੀਆਂ ਸਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ।ਜਿਸ ਵਿੱਚ ਕਵਿਤਾ, ਗਰੁੱਪ ਡਾਂਸ, ਗਿੱਧਾ, ਭੰਗੜਾ ਆਦਿ ਵੰਨਗੀਆਂ ਸ਼ਮਾਲ ਸਨ।ਇਸ ਤੋਂ ਇਲਾਵਾ ਸਹਿਵਾਸਣਾਂ ਨੇ ਆਪਣੇ ਹੱਥੀਂ ਗੋਟਾ-ਪੱਟੀ ਲਗਾ ਕੇ ਦੁਪੱਟੇ ਤਿਆਰ ਕੀਤੇ ਅਤੇ ਪੱਖੀਆਂ ਨੂੰ ਵੀ ਸਭਿਆਚਾਰਕ ਢੰਗ ਨਾਲ ਸਜਾਇਆ ਗਿਆ।
ਇਸ ਮੋਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਸੀਸਇੰਦਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਪਵਨਦੀਪ ਕੋਰ ਕੇਂਦਰੀ ਪ੍ਰਬੰਧਕ (ਸਖੀ ਵਨ ਸਟਾਫ ਸੈਂਟਰ), ਸ੍ਰੀਮਤੀ ਪ੍ਰੀਤੀ ਮੈਂਬਰ ਬਾਲ ਭਲਾਈ ਕਮੇਟੀ, ਮੈਂਬਰ ਅੰਮ੍ਰਿਤਸਰ ਸੇਕਰਡ ਹਾਰਟ ਅਲੂਮਨੀ (ਆਸ਼ਾ), ਐਨ.ਜੀ.ਓ ਫੁੱਲਕਾਰੀ ਅਤੇ ਜਗਤ ਜਯੋਤੀ ਵੈਲਫੇਅਰ ਸੁਸਾਇਟੀ, ਸੁਪਰਡੈਂਟ ਹੋਮ ਮਿਸ ਸਵਿਤਾ ਰਾਣੀ ਅਤੇ ਸ੍ਰੀਮਤੀ ਰਜਿੰਦਰ ਕੋਰ ਮੋਜ਼ੂਦ ਰਹੇ ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media