ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਦਿ ਮਿਲੇਨੀਅਮ ਸਕੂਲ ਸੁਨਾਮ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ।ਪੰਜਵੀਂ ਜਮਾਤ ਦੇ ਵਿਦਿਆਰਥੀਆਂ
ਨੇ ਕਵਿਤਾ ਉਚਾਰਨ ਮੁਕਾਬਲੇ ਅਤੇ ਡਾਂਸ ਮੁਕਾਬਲੇ ਵਿੱਚ ਭਾਗ ਲਿਆ।ਸ਼੍ਰੀਮਤੀ ਮਨਪ੍ਰੀਤ ਕੌਰ ਸਿੱਧੂ ਅਤੇ ਸ਼੍ਰੀਮਤੀ ਬਲਜਿੰਦਰ ਕੌਰ ਮੁਕਾਬਲਿਆਂ ਦਾ ਫੈਸਲਾ ਸੁਣਾਇਆ ਗਿਆ।ਪ੍ਰਿੰਸੀਪਲ ਮੈਡਮ ਸ੍ਰੀਮਤੀ ਨੀਨਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਚੇਅਰਮੈਨ ਮੰਗਤ ਰਾਏ ਕਾਂਸਲ ਨੇ ਆਪਣੀ ਹਾਜ਼ਰੀ ਲਵਾਈ।ਡਾਇਰੈਕਟਰ ਐਜੂਕੇਸ਼ਨ ਸ਼੍ਰੀਮਤੀ ਰੀਤੂ ਪਾਠਕ ਨੇ ਸਾਰਿਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ।ਐਕਟੀਵਿਟੀ ਕੋਆਰਡੀਨੇਟਰ ਬਲਵਿੰਦਰ ਸਿੰਘ ਨੇ ਸਟੇਜ ਦਾ ਸੰਚਾਲਨ ਕੀਤਾ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media