ਅੰਮ੍ਰਿਤਸਰ, 26 ਨਵੰਬਰ (ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੇ ਹੋਰ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਮਹੀਨਾ ਅਪ੍ਰੈਲ 2015 ਵਿੱਚ ਵਿਸਾਖੀ ਸਮੇਂ ਯਾਤਰਾ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 20 ਦਸੰਬਰ ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਜਾਰੀ ਪ੍ਰੈੱਸ ਰਲੀਜ਼ ਵਿੱਚ ਸ. ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯਾਤਰੂ ਮਹੀਨਾ ਅਪ੍ਰੈਲ 2015 ਵਿੱਚ ਵਿਸਾਖੀ ਮੌਕੇ ਪਾਕਿਸਤਾਨ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ, 6 ਪਾਸਪੋਰਟ ਸਾਈਜ ਰੰਗਦਾਰ ਫੋਟੋਆਂ ਅਤੇ ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਸਮੇਤ 20 ਦਸੰਬਰ 2014 ਤੱਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਪਾਸਪੋਰਟ ਲਿਸਟ ਵਿੱਚ ਸ਼ਾਮਲ ਕਰਕੇ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ। ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰ: 0183-2553957, 58 ਅਤੇ 59 ਤੇ ਸੰਪਰਕ ਕਰ ਸਕਦੇ ਹਨ।ਇਸ ਮੌਕੇ ਉਨ੍ਹਾਂ ਨਾਲ ਸ: ਜਸਪਾਲ ਸਿੰਘ ਮੀਤ ਸਕੱਤਰ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਵੀ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …