ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਦਿਹਾੜਾ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਦੇ
ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆ ਨੂੰ ਵਿਸਾਖੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਕਿਵੇਂ ਇਸ ਦਿਨ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਵਿਖੇ ਪੰਜ ਪਿਆਰਿਆਂ ਨੂੰ ਅਮ੍ਰਿੰਤ ਛਕਾ ਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।ਉਹਨਾਂ ਕਿਹਾ ਕਿ ਇਸ ਦਿਨ ਦਾ ਸੰਬੰਧ ਕਿਸਾਨਾਂ ਨਾਲ ਵੀ ਹੈ ਵਿਸਾਖੀ ਦੇ ਦਿਨਾਂ ਵਿੱਚ ਹੀ ਕਿਸਾਨ ਆਪਣੀ ਹਾੜੀ ਦੀ ਫਸਲ ਦੀ ਕਟਾਈ ਕਰਦੇ ਹਨ।ਸਕੂਲ ਦੇ ਛੋਟੇ ਅਤੇ ਬੜੇ ਬੱਚਿਆਂ ਨੇ ਭੰੰਗੜਾ ਅਤੇ ਗਿੱਧਾ ਪਾ ਕੇ ਇਸ ਤਿਉਹਾਰ ਦਾ ਬਹੁਤ ਆਨੰਦ ਮਾਣਿਆ।ਬੱਚਿਆਂ ਦੇ ਖਾਣ-ਪੀਣ ਲਈ ਵੱਖ-ਵੱਖ ਖਾਣ-ਪੀਣ ਦੀਆਂ ਸਟਾਲਾਂ ਦਾ ਖਾਸ ਪ੍ਰਬੰਧ ਵੀ ਕੀਤਾ ਗਿਆ।ਪ੍ਰੋਗਰਾਮ ਦੀ ਸਮਾਪਤੀ ਵੇਲੇ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media